- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ
ਖਹਿਰਾ ਦੇ ਅਲਟੀਮੇਟਮ ਤੋਂ ਪਹਿਲਾਂ ‘ਆਪ’ ਕਰੇਗੀ ਐਕਸ਼ਨ
ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਮਗਰੋਂ ਪਾਰਟੀ ਦੇ ਏਕੇ ਦੀ ਕਵਾਇਦ ਦਾ ਭੋਗ ਪੈ ਗਿਆ ਹੈ। ਸੂਤਰਾਂ ਮੁਤਾਬਕ ਬਾਗੀ ਸੁਖਪਾਲ ਖਹਿਰਾ ਧੜੇ ਵਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਚਰਚਾ ਹੈ ਕਿ ਸੁਖਪਾਲ ਖਹਿਰਾ ਨੂੰ ਪਾਰਟੀ ਵਿਚੋਂ ਮੁਅਤਲ ਕੀਤਾ ਜਾ ਸਕਦਾ ਹੈ।ਉਂਝ ਆਮ ਆਦਮੀ ਪਾਰਟੀ ਦੀ ਇਸ ਕਾਰਵਾਈ ਦੇ ਹੁਣ ਕੋਈ ਅਰਥ ਨਹੀਂ ਰਹਿ ਗਏ, ਕਿਉਂਕਿ ਖਹਿਰਾ ਪਹਿਲਾਂ ਹੀ ਪਾਰਟੀ ਤੋਂ ਵਖ ਚਲ਼ਣ ਦਾ ਸੰਕੇਤ ਦੇ ਚੁਕੇ ਹਨ।ਅਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਯੂਨਿਟ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਦੇ ਮੁਦਿਆਂ ‘ਤੇ ਚਰਚਾ ਕੀਤੀ ਗਈ। ਤਕਰੀਬਨ ਇਕ ਘੰਟੇ ਦੀ ਮੀਟਿੰਗ ਦੌਰਾਨ ਕੇਜਰੀਵਾਲ ਸਮੇਤ ਦੁਰਗੇਸ਼ ਪਾਠਕ ਮੌਜੂਦ ਸਨ। ਦੂਸਰੇ ਪਾਸੇ ਪੰਜਾਬ ਯੂਨਿਟ ਵਲੋਂ ਭਗਵੰਤ ਮਾਨ, ਹਰਪਾਲ ਚੀਮਾ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਸਾਧੂ ਸਿੰਘ ਸਮੇਤ ਲੋਕ ਸਭਾ ਦੇ ਐਲਾਨੇ ਉਮੀਦਵਾਰ ਵੀ ਮੌਜੂਦ ਸਨ। ਕੇਜਰੀਵਾਲ ਨੇ ਮੀਟਿੰਗ ਵਿਚ ਖਹਿਰਾ ਧੜੇ ਨੂੰ ਨਹੀਂ ਬੁਲਾਇਆ ਸੀ।ਇਸ ਮੌਕੇ ਕੇਜਰੀਵਾਲ ਨੂੰ ਜਦੋਂ ਖਹਿਰਾ ਧੜੇ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਜਦੋਂ ਕੋਈ ਵੀ ਐਕਸ਼ਨ ਲਿਆ ਜਾਵੇਗਾ ਤਾਂ ਜ਼ਰੂਰ ਦਸਿਆ ਜਾਵੇਗਾ। ਕੇਜਰੀਵਾਲ ਨੇ ਸਪਸ਼ਟ ਕਰ ਦਿਤਾ ਹੈ ਕਿ ਹੁਣ ਕੋਈ ਗਲ਼ਬਾਤ ਨਹੀਂ ਸਗੋਂ ਐਕਸ਼ਨ ਹੀ ਹੋਏਗਾ। ਪਤਾ ਲਗਾ ਹੈ ਕਿ ਪੰਜਾਬ ਦੇ ਲੀਡਰਾਂ ਨੇ ਗਲਬਾਤ ਦੀ ਥਾਂ ਸਖਤੀ ਦੀ ਵਕਾਲਤ ਕੀਤੀ ਜਿਸ ਨਾਲ ਕੇਜਰੀਵਾਲ ਸਹਿਮਤ ਹੋ ਗਏ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕੇਜਰੀਵਾਲ ਨੇ ਐਸਵਾਈਐਲ ਮੁਦੇ ‘ਤੇ ਆਪਣਾ ਸਟੈਂਡ ਕਲੀਅਰ ਕਰਦਿਆਂ ਕਿਹਾ ਕਿ ਮਾਮਲਾ ਪੰਜਾਬ ਤੇ ਹਰਿਆਣਾ ਰਲ-ਮਿਲ ਕੇ ਸੁਲਝਾ ਸਕਦੇ ਸੀ ਪਰ ਸਿਆਸੀ ਪਾਰਟੀਆਂ ਨੇ ਇਹ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਰਾਜ ਗਲਬਾਤ ਨਾਲ ਮਾਮਲਾ ਨਹੀਂ ਸੁਲਝਾ ਸਕਦੇ ਤਾਂ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੀ ਚਲਣਾ ਠੀਕ ਰਹੇਗਾ। ਪਰਾਲੀ ਦੇ ਧੂੰਏਂ ਨਾਲ ਦਿਲੀ ਵਿਚ ਵਧ ਰਹੇ ਪ੍ਰਦੂਸ਼ਣ ਬਾਰੇ ਕੇਜਰੀਵਾਲ ਨੇ ਪੰਜਾਬ ਨੂੰ ਜ਼ਿੰਮੇਵਾਰੀ ਠਹਿਰਾਇਆ। ਉਨ੍ਹਾਂ ਕਿਹਾ ਕਿ ਦਿਲੀ ਵਿਚ ਵਧ ਰਿਹਾ ਪ੍ਰਦੂਸ਼ਣ ਪੰਜਾਬ ਵਿਚ ਪਰਾਲੀ ਨੂੰ ਅਗ ਲਗਣ ਕਾਰਨ ਹੈ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅੰਕੜਿਆਂ ਨੂੰ ਵੀ ਗਲਤ ਦਸਿਆ ਤੇ ਕਿਹਾ ਕਿ ਦਿਲੀ ਵਿਚ 25 ਅਕਤੂਬਰ ਨੂੰ ਘਟ ਪ੍ਰਦੂਸ਼ਨ ਸੀ ਜੋ 25 ਅਕਤੂਬਰ ਤੋਂ 20 ਨਵੰਬਰ ਤਕ ਕਈ ਗੁਣਾ ਵਧ ਜਾਂਦਾ ਹੈ।


