- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਵੱਲੋਂ ਕੌਮੀ ਰਾਜਧਾਨੀ ਵਿੱਚ ਪੌਦੇ ਲਗਾਓ ਮੁਹਿੰਮ ਦਾ ਆਗਾਜ਼
ਨਵੀਂ ਦਿੱਲੀ – ਕੌਮੀ ਰਾਜਧਾਨੀ ਦਿੱਲੀ ਵਿੱਚ ਗ੍ਰੀਨ ਬੈਲਟ ਅਧੀਨ ਰਕਬਾ ਵਧਾਉਣ ਅਤੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇ ਟਾਕਰੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸ਼ਹਿਰ ਵਿੱਚ ਪੰਜ ਲੱਖ ਪੌਦੇ ਲਗਾਏ ਜਾਣਗੇ।
ਸ੍ਰੀ ਕੇਜਰੀਵਾਲ ਨੇ ਇਸ ਮੁਹਿੰਮ ਦੀ ਸ਼ੁਰੂਆਤ ਗੜ੍ਹੀ ਮਾਂਡੂ ਤੋਂ ਕੀਤੀ। ਉਨ੍ਹਾਂ ਲੋਕਾਂ ਨੂੰ ਪੌਦੇ ਲਗਾਓ ਮੁਹਿੰਮ ਤੋਂ ਇਲਾਵਾ ਹੋਰ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਧ ਤੋਂ ਵਧ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਜ਼ਾਰਾਂ ਵਿਦਿਆਰਥੀਆਂ ਵੱਲੋਂ ਪੌਦਾ ਲਗਾਏ ਜਾਣ ਦੀ ਬਹੁਤ ਖੁਸ਼ੀ ਹੈ। ਉਹ ਚਾਹੁੰਦੇ ਹਨ ਕਿ ਬੱਚੇ ਘਰ ਜਾਣ ਅਤੇ ਆਪਣੇ ਘਰ ਦੇ ਆਲੇ ਦੁਆਲੇ ਹੋਰ ਪੌਦੇ ਲਗਾਉਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਲਗਾਏ ਗਏ ਪੌਦਿਆਂ ਦੀ ਦੇਖਭਾਲ ਦਿੱਲੀ ਸਰਕਾਰ ਕਰੇਗੀ।


