- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੇ ਸਾਥੀ ਮੰਤਰੀਆਂ ਦੀ ਮੌਜੂਦਗੀ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਉਦਘਾਟਨ ਦਿੱਲੀ ਸਕੱਤਰੇਤ ਵਿਚ ਕੀਤਾ ਗਿਆ। ਸ੍ਰੀ ਕੇਜਰੀਵਾਲ ਨੇ ਇਸ ਮੌਕੇ ਕਿਹਾ ਕਿ ਯੋਜਨਾ ਤਹਿਤ ਹਰ ਵਿਧਾਨ ਸਭਾ ਖੇਤਰਾਂ ਤੋਂ 1100 ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾਵੇਗੀ ਤੇ ਰਾਜਧਾਨੀ ਦੇ ਕੁੱਲ 77000 ਤੀਰਥ ਯਾਤਰੀ ਹਰ ਸਾਲ ਇਸ ਯੋਜਨਾ ਦਾ ਲਾਭ ਲੈ ਸਕਣਗੇ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਜਿੱਥੇ ਸਮਾਜ ਵਿੱਚ ਨਫ਼ਰਤ ਤੇ ਭੈਅ ਦੀ ਭਾਵਨਾ ਤੇਜ਼ੀ ਨਾਲ ਫੈਲਾਈ ਜਾ ਰਹੀ ਹੈ ਉੱਥੇ ਮੁੱਖ ਮੰਤਰੀ ਤੀਰਥ ਯਾਤਰਾ ਨਾਲ ਭਾਈਚਾਰਕ ਸਾਂਝ ਤੇ ਸਮੁਦਾਇਕ, ਫਿਰਕੂ ਸਦਭਾਵਨਾ ਵਧਾਉਣ ਵਿੱਚ ਮਦਦ ਮਿਲੇਗੀ। ਯੋਜਨਾ ਤਹਿਤ 60 ਸਾਲ ਤੋਂ ਉਪਰ ਦੇ ਸਰਧਾਲੂ ਯਾਤਰੀ ਆਪਣੇ ਨਾਲ 21 ਸਾਲ ਤੋਂ ਵੱਧ ਉਮਰ ਦੇ ਇਕ ਵਿਅਕਤੀ ਨੂੂੰ ਨਾਲ ਲੈ ਜਾ ਸਕਦੇ ਹਨ। ਵਿਧਾਨ ਸਭਾ ਹਲਕੇ ਵਿੱਚ ਰਹਿਣ ਦਾ ਪ੍ਰਮਾਣ ਪੱਤਰ ਲਾਜ਼ਮੀ ਦਿਖਾਉਣਾ ਹੋਵੇਗਾ। ਕੇਂਦਰ ਜਾਂ ਰਾਜ ਸਰਕਾਰ ਦੇ ਮੁਲਾਜ਼ਮਾਂ ਲਈ ਇਹ ਯੋਜਨਾ ਨਹੀਂ ਹੋਵੇਗੀ।


