- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਵੱਲੋਂ ਸਿੱਖਿਆ ਉਪਰ ਰਾਜਨੀਤੀ ਨਾ ਕਰਨ ਦੀ ਸਲਾਹ
ਨਵੀਂ ਦਿੱਲੀ – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਗਿਆ ਕਿ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੀ ਸਖ਼ਤ ਮਿਹਨਤ ਨੂੰ ਗੰਦੀ ਰਾਜਨੀਤੀ ਵਿੱਚ ਨਾ ਘਸੀਟਣ ਜਾਂ ਮਜ਼ਾਕ ਨਾ ਬਣਾਉਣ। ਸ੍ਰੀ ਕੇਜਰੀਵਾਲ ਵੱਲੋਂ ਇਹ ਜਵਾਬ ਸ੍ਰੀ ਸ਼ਾਹ ਵੱਲੋਂ ਇਹ ਆਖਣ ਕਿ ਕੇਜਰੀਵਾਲ ਨੇ 500 ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਨਵੀਆਂ ਇਮਾਰਤਾਂ ਦੀ ਥਾਂ ਮੌਜੂਦਾ ਸਕੂਲਾਂ ਦੀ ਹਾਲਤ ਵੀ ਮਾੜੀ ਹੈ। 700 ਸਕੂਲਾਂ ਦੇ ਪ੍ਰਿੰਸੀਪਲ ਨਹੀਂ, 1000 ਸਕੂਲਾਂ ਵਿੱਚ ਸਾਇੰਸ ਵਿੰਗ ਨਹੀਂ ਤੇ 19000 ਵਿਦਿਆਰਥੀ ਘੱਟ ਹਨ ਨਾਲ ਹੀ ਦਿੱਲੀ ਸਰਕਾਰ ਨੇ ਸਿੱਖਿਆ ਬਜਟ ਦਾ 30 ਫ਼ੀਸਦ ਖਰਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਰਾਜਨੀਤੀ ਦਾ ਅਖਾੜਾ ਬਣਾਉਣ ਦੀ ਥਾਂ ਸ੍ਰੀ ਸ਼ਾਹ ਸਰਕਾਰੀ ਸਕੂਲਾਂ ਦਾ ਦੌਰਾ ਕਰਨ। ਉਨ੍ਹਾਂ ਕਿਹਾ ਕਿ ਨਾਂਹ-ਪੱਖੀ ਵਿਚਾਰਾਂ ਵਿੱਚ ਘਿਰੇ ਸ੍ਰੀ ਸ਼ਾਹ ਵਿਦਿਆਰਥੀਆਂ ਨਾਲ ਮਿਲਣ, ਉਨ੍ਹਾਂ ਨੂੰ ਕੁੱਝ ਸਕਾਰਆਤਮਿਕਤਾ ਮਿਲੇਗੀ।


