- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਪੁੱਜੇ ਹਾਈ ਕੋਰਟ-ਸੁਣਵਾਈ ਅੱਜ
ਚੰਡੀਗੜ੍ਹ – ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਐਡਵੋਕੇਟ ਜਨਰਲ ਸ਼੍ਰੀ ਅਤੁਲ ਨੰਦਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਮੰਗਲਵਾਰ ਨੂੰ ਹੋਣੀ ਤੈਅ ਹੈ। ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਾਕਿਮ ਅਦਾਲਤ ‘ਚ ਪੇਸ਼ ਹੋਏ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਿਵੀਜ਼ਨ ਬੈਂਚ ਸਾਹਵੇਂ ਤਦ ਡੀ.ਜੀ.ਪੀ. ਗੁਪਤਾ ਦੇ ਵਕੀਲ ਵੀ ਮੌਜੂਦ ਸਨ। ਇੱਥੇ ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਨੇ ਲੰਘੇ ਸ਼ੁੱਕਰਵਾਰ ਭਾਵ 17 ਜਨਵਰੀ ਨੂੰ ਵੱਡਾ ਝਟਕਾ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਪੰਜਾਬ ਦੇ ਡੀ.ਜੀ.ਪੀ. ਅਹੁਦੇ ‘ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਪੰਜਾਬ ਦੇ ਡੀ.ਜੀ.ਪੀ. ਅਹੁਦੇ ‘ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਕੈਟ ਨੇ ਉਸੇ ਚੁਣੌਤੀ ਦੇ ਆਧਾਰ ‘ਤੇ ਆਪਣਾ ਫੈਸਲਾ ਸੁਣਾਇਆ ਸੀ। ਡੀ.ਜੀ.ਪੀ. ਦੀ ਨਿਯੁਕਤੀ ਨੂੰ ਗ਼ਲਤ ਦੱਸਦੇ ਹੋਏ ਕੈਟ ਨੇ ਕਿਹਾ ਸੀ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ।


