- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਤੱਕ ਖੇਤੀ ਕਾਨੂੰਨਾਂ ਦਾ ਸੇਕ, ਕਿਸਾਨਾਂ ਦੇ ਹੱਕ ਵਿੱਚ ਆਏ ਜਸਟਿਨ ਟਰੂਡੋ
ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਭਾਰਤ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਬੋਲਣ ਵਾਲੇ ਪਹਿਲੇ ਅੰਤਰਰਾਸ਼ਟਰੀ ਨੇਤਾ ਬਣ ਗਏ ਹਨ| ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਿਆਂ ਕੈਨੇਡੀਅਨ ਪਹਿਚਾਣ ਨੂੰ ਮੁੜ ਸਰਬੱਤ ਦੇ ਭਲੇ ਦੇ ਅਲੰਬਰਦਾਰ ਵਜੋਂ ਦੁਹਰਾਉਂਦਿਆਂ ਜਗਤ ਗੁਰੂ ਨੂੰ ਯਾਦ ਕੀਤਾ|ਟਰੂਡੋ ਨੇ ਇਹ ਗੱਲ ਉਹਨਾਂ ਦੇ ਕੈਨੇਡਾ ਦੇ ਨਾਗਰਿਕਾਂ, ਖਾਸਕਰਕੇ ਸਿੱਖ ਧਰਮ ਦੇ ਲੋਕਾਂ ਨੂੰ ਜਾਰੀ ਇਕ ਵਿਡਿਓ ਵਿਚ ਕਹੀ| ਇਸ ਵਿਡਿਓ ਵਿਚ ਉਹਨਾਂ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕੀਤਾ ਹੈ| ਉਹਨਾਂ ਨੇ ਕਿਹਾ ਕਿ ਹਾਲਾਤ ਚਿੰਤਾਜਨਕ ਹਨ| ਉਹਨਾਂ ਕਿਹਾ ਕਿ ਅਸੀਂ ਪਰਿਵਾਰ ਅਤੇ ਦੋਸਤਾਂ ਨੂੰ ਲੈ ਕੇ ਪਰੇਸ਼ਾਨ ਹਾਂ| ਸਾਨੂੰ ਪਤਾ ਹੈ ਕਿ ਇਹ ਕਈ ਲੋਕਾਂ ਦੇ ਲਈ ਸੱਚਾਈ ਹੈ| ਅੰਦੋਲਨ ਨਾਲ ਸਮਰਥਨ ਜ਼ਾਹਿਰ ਕਰਦਿਆਂ ਟਰੂਡੋ ਨੇ ਕਿਹਾ ਕਿ ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਬਚਾਅ ਕਰੇਗਾ| ਅਸੀਂ ਗੱਲਬਾਤ ਵਿਚ ਵਿਸ਼ਵਾਸ ਕਰਦੇ ਹਾਂ| ਅਸੀਂ ਭਾਰਤੀ ਪ੍ਰਸ਼ਾਸਨ ਦੇ ਸਾਹਮਣੇ ਆਪਣੀਆਂ ਚਿੰਤਾਵਾਂ ਰੱਖੀਆਂ ਹਨ| ਇਹ ਸਮਾਂ ਸਾਰਿਆਂ ਦੇ ਨਾਲ ਆਉਣ ਦਾ ਹੈ|ਉਹਨਾਂ ਤੋਂ ਪਹਿਲਾਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਨੇ ਟਵਿੱਟਰ ਤੇ ਲਿਖਿਆ ਸੀ ਕਿ ਭਾਰਤ ਵਿਚ ਸ਼ਾਂਤੀਪੂਰਨ ਪ੍ਰਦਰਸ਼ਨਾਂ ਤੇ ਬੇਰਹਿਮੀ ਦਿਖਾਉਣੀ ਪਰੇਸ਼ਾਨ ਕਰਨ ਵਾਲੀ ਹੈ| ਮੇਰੇ ਖੇਤਰ ਵਿਚ ਕਈ ਲੋਕਾਂ ਦੇ ਪਰਿਵਾਰ ਇੱਥੇ ਹਨ ਅਤੇ ਉਹਨਾਂ ਨੂੰ ਆਪਣੇ ਲੋਕਾਂ ਦੀ ਚਿੰਤਾ ਹੈ| ਸਿਹਤਮੰਦ ਲੋਕਤੰਤਰ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਦਿੰਦੇ ਹਨ| ਮੈਂ ਇਸ ਬੁਨਿਆਦੀ ਅਧਿਕਾਰ ਦੀ ਰੱਖਿਆ ਦੀ ਅਪੀਲ ਕਰਦਾ ਹਾਂ|


