- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਦੇ ਚੋਣ ਮੈਦਾਨ ‘ਚ ਪੰਜਾਬੀਆਂ ਦਾ ਬੋਲਬਾਲਾ-ਦਿਲਚਸਪ ਹੋਣਗੇ ਮੁਕਾਬਲੇ
ਚੰਡੀਗੜ੍ਹ – ਪੰਜਾਬੀਆਂ ਦੇ ਮਨਪਸੰਦੀਦਾ ਮੁਲਕ ਕੈਨੇਡਾ ਵਿੱਚ ਭਲਕੇ ਫੈਡਰਲ ਚੋਣਾਂ ਹੋਣੀਆਂ ਹਨ। ਇਸ ਦੇ ਚੱਲਦਿਆਂ ਕੈਨੇਡਾ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ। ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ ਤੇ ਬਹੁਮਤ ਲਈ 170 ਸੀਟਾਂ ਲੋੜੀਂਦੀਆਂ ਹਨ। 338 ਸੀਟਾਂ ਲਈ ਕੁੱਲ 2,146 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ‘ਤੇ 21 ਦੇ ਕਰੀਬ ਸਿਆਸੀ ਪਾਰਟੀਆਂ ਰਜਿਸਟਰਡ ਹਨ। ਖ਼ਾਸ ਗੱਲ ਇਹ ਹੈ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਪੰਜਾਬੀਆਂ ਦੀ ਵੱਡੀ ਭੂਮਿਕਾ ਰਹਿਣ ਵਾਲੀ ਹੈ। ਕੈਨੇਡਾ ਵਿੱਚ ਰਹਿੰਦੇ ਵੱਡੀ ਗਿਣਤੀ ਪੰਜਾਬੀ ਚੋਣਾਂ ਵਿੱਚ ਮੁਕਾਬਲਾ ਕਰ ਰਹੇ ਹਨ। ਸਭ ਤੋਂ ਅਹਿਮ ਜਗਮੀਤ ਸਿੰਘ, ਜੋ ਐਨਡੀਪੀ ਵੱਲੋਂ ਪੀ.ਐਮ. ਦੇ ਉਮੀਦਵਾਰ ਹਨ। ਇਸੇ ਤਰ੍ਹਾਂ ਟਿਮ ਉੱਪਲ ਐਡਮਿੰਟਨ ਮਿਲ ਵੁੱਡਸ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਹਨ। ਟਿਮ ਉੱਪਲ ਦਾ ਮੁਕਾਬਲਾ ਲਿਬਰਲ ਦੇ ਉਮੀਦਵਾਰ ਅਮਰਜੀਤ ਸੋਹੀ ਨਾਲ ਹੈ। ਸੋਹੀ ਟਰੂਡੋ ਸਰਕਾਰ ਵਿੱਚ ਬੁਨਿਆਦੀ ਢਾਂਚੇ ਅਤੇ ਕੁਦਰਤੀ ਸਰੋਤ ਮੰਤਰੀ ਰਹੇ ਹਨ।


