- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕ੍ਰਿਸਮਸ ਦੀਆਂ ਮੁਬਾਰਕਾਂ
ਸਰੀ – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਕ੍ਰਿਸਮਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਭਾਵੇਂ ਕਿ ਇਹ ਤਿਉਹਾਰ ਪਹਿਲਾਂ ਵਾਂਗ ਨਹੀਂ ਹੈ, ਤੁਸੀਂ ਆਪਣੇ ਮਿੱਤਰਾਂ ਅਤੇ ਪਰਿਵਾਰ ਨਾਲ ਮਿਲ ਕੇ ਵੱਡੀਆਂ ਡਿਨਰ ਪਾਰਟੀਆਂ ਨਹੀਂ ਕਰ ਸਕਦੇ ਪਰ ਫਿਰ ਵੀ ਚੁਣੌਤੀਆਂ ਭਰੇ ਸਮੇਂ ਵਿਚ ਇਹ ਇਕ ਮੁਬਾਰਕ ਮੌਕਾ ਹੈ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੱਜ ਜਨਮ ਦਿਨ ਵੀ ਹੈ ਅਤੇ ਉਹ 49 ਸਾਲ ਦੇ ਹੋ ਗਏ ਹਨ। ਉਨ੍ਹਾਂ ਆਪਣੇ ਮੁਬਾਰਕ ਸੁਨੇਹੇ ਵਿਚ ਕਿਹਾ ਹੈ ਕਿ ਇਸ ਸਮੇਂ ਸਾਨੂੰ ਉਹਨਾਂ ਚੰਗੀਆਂ ਗੱਲਾਂ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ ਜਿਹਨਾਂ ਦੀ ਸਾਡੇ ਲਈ ਅਹਿਮੀਅਤ ਰਹੀ। ਇਹ ਸਾਲ ਔਖਾ ਰਿਹਾ ਪਰ ਇਸ ਦੌਰਾਨ ਇਕ ਦੂਸਰੇ ਨਾਲ ਸਿਨੇਹ, ਸਹਿਯੋਗ ਅਤੇ ਫਿਕਰਮੰਦੀ ਨੇ ਵੀ ਸਾਨੂੰ ਮਜਬੂਤ ਬਣਾਈ ਰੱਖਿਆ।


