- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ। ਇਸੇ ਦੌਰਾਨ ਸ. ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸ. ਇਕਬਾਲ ਸਿੰਘ ਮੁਖੀ ਨੇ ਸਾਂਝੇ ਤੌਰ ਸਨਮਾਨਿਤ ਕੀਤਾ। ਉਨ੍ਹਾਂ ਦਾ ਇਹ ਸਨਮਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ। ਇਸ ਮੌਕੇ ਸ. ਅਮਰਜੋਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦੇ ਸਰਬਸਾਂਝੇ ਅਧਿਆਤਮਿਕ ਅਸਥਾਨ ਹਨ, ਜਿਥੇ ਨਤਮਸਤਕ ਹੋ ਕੇ ਮਾਨਸਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਮੈਂਬਰ ਪਾਰਲੀਮੈਂਟ ਵਜੋਂ ਸੇਵਾ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੈ ਅਤੇ ਉਹ ਇਥੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ।


