- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ’ਤੇ ਭਾਈ ਲੌਂਗੋਵਾਲ ਨੇ ਸ. ਸੱਜਣ ਤੇ ਸ. ਬੈਂਸ ਨੂੰ ਦਿੱਤੀ ਵਧਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਸਰਕਾਰ ਅੰਦਰ ਮੰਤਰੀ ਬਣਨ ’ਤੇ ਸ. ਹਰਜੀਤ ਸਿੰਘ ਸੱਜਣ ਤੇ ਸ. ਨਵਦੀਪ ਸਿੰਘ ਬੈਂਸ ਸਮੇਤ ਚਾਰ ਪੰਜਾਬੀ ਮੰਤਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀਆਂ ਦਾ ਵਿਦੇਸ਼ਾਂ ਅੰਦਰ ਮਾਣ ਹੋਰ ਵਧਿਆ ਹੈ। ਭਾਈ ਲੌਂਗੋਵਾਲ ਨੇ ਸ. ਸੱਜਣ ਅਤੇ ਸ. ਬੈਂਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਇਹ ਪ੍ਰਾਪਤੀਆਂ ਸਿੱਖਾਂ ਲਈ ਮਾਣਮੱਤੀਆਂ ਹਨ। ਸਿੱਖ ਕੌਮ ਨੂੰ ਉਨ੍ਹਾਂ ’ਤੇ ਮਾਣ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੈਨੇਡਾ ਅੰਦਰ ਸਾਬਤ ਸੂਰਤ ਦਸਤਾਰਧਾਰੀ ਗੁਰਸਿੱਖਾਂ ਦੇ ਮੰਤਰੀ ਬਣਨ ਨਾਲ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਸ ਸਮੇਂ ਸਿੱਖਾਂ ਦਾ ਵਿਕਸਿਤ ਦੇਸ਼ ਵਿਚ ਮੰਤਰੀ ਪਦ ’ਤੇ ਹੋਣਾ ਖਾਸ ਮਹੱਤਵ ਰੱਖਦਾ ਹੈ। ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨੂੰ ਵੀ ਮੁੜ ਸੱਤਾ ਹਾਸਲ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਸ੍ਰੀ ਟਰੂਡੋ ਦਾ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ’ਤੇ ਧੰਨਵਾਦ ਵੀ ਕੀਤਾ।


