- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਨੇ ਮਿਆਂਮਾਰ ਦੀ ਨੇਤਾ ਸੂ ਕੀ ਤੋਂ ਵਾਪਸ ਲਿਆ ਵਿਸ਼ੇਸ਼ ਸਨਮਾਨ
ਓਟਾਵਾ – ਕੈਨੇਡਾ ਨੇ ਮਿਆਂਮਾਰ ਦੀ ਨੇਤਾ ਆਂਗ ਸਾਨ ਸੂ ਕੀ ਨੂੰ ਸਨਮਾਨ ਦੇ ਤੌਰ ‘ਤੇ ਦਿੱਤੀ ਕੈਨੇਡਾ ਦੀ ਆਨਰੇਰੀ ਨਾਗਰਿਕਤਾ ਨੂੰ ਵਾਪਸ ਲੈ ਲਿਆ ਹੈ। ਇਕ ਰਿਪੋਰਟ ਮੁਤਾਬਕ ਕੈਨੇਡਾ ਨੇ ਇਹ ਕਦਮ ਸੂ ਕੀ ਦੇ ਉਨ੍ਹਾਂ ਦੀ ਫੌਜ ਵਲੋਂ ਰੋਹਿੰਗਿਆ ਮੁਸਲਮਾਨਾਂ ‘ਤੇ ਕੀਤੀ ਗਈ ਹਿੰਸਕ ਕਾਰਵਾਈ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਚੁੱੱਕਿਆ ਹੈ। ਸੂ ਕੀ ਆਨਰੇਰੀ ਸਨਮਾਨ ਨੂੰ ਗਵਾਉਣ ਵਾਲੀ ਪਹਿਲੀ ਔਰਤ ਹੈ। ਕੈਨੇਡਾ ਦੀ ਸੈਨੇਟ ਨੇ ਬੀਤੇ ਮਹੀਨੇ ਸੂ ਕੀ ਨੂੰ ਦਿੱਤੇ ਹਏ ਸਨਮਾਨ ਲਈ ਨਾਗਰਿਕਤਾ ਰੱਦ ਕਰਨ ਲਈ ਸਾਰਿਆਂ ਦੀ ਸਹਿਮਤੀ ਨਾਲ ਵੋਟਿੰਗ ਕੀਤੀ। ਪਿਛਲੇ ਹਫਤੇ ਹਾਊਸ ਆਫ ਕਾਮਨਜ਼ ਨੇ ਵੀ ਇਸ ਸਬੰਧ ਵਿਚ ਸਾਰਿਆਂ ਦੀ ਸਹਿਮਤੀ ਨਾਲ ਵੋਟਾਂ ਪਾ ਕੇ ਇਹ ਫੈਸਲਾ ਪਾਸ ਕੀਤਾ ਸੀ।


