- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ
ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਜਦਕਿ ਇਸ ਕਤਲ ਤੇ ਦੁੱਖ ਜ਼ਾਹਰ ਕਰਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਨੂੰ ਇਸਲਾਮੋਫੋਬੀਆ ਦੱਸਿਆ ਹੈ ਅਤੇ ਕਿਹਾ ਹੈ ਕਿ ਇਸ ਦਾ ਮੁਕਾਬਲਾ ਕਰਨ ਲਈ ਦੁਨੀਆ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਮਰਾਨ ਖਾਨ ਨੇ ਇਸ ਘਟਨਾ ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕਰਕੇ ਕਿਹਾ ਕਿ ਓਂਟਾਰੀਓ ਵਿੱਚ ਇਕ ਮੁਸਲਿਮ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਪਰਿਵਾਰ ਦੇ ਕਤਲ ਦੇ ਬਾਰੇ ਵਿੱਚ ਜਾਣ ਕੇ ਦੁਖ ਹੋਇਆ। ਅੱਤਵਾਦ ਦੇ ਇਸ ਨਿੰਦਾਯੋਗ ਕੰਮ ਨਾਲ ਪੱਛਮੀ ਦੇਸ਼ਾਂ ਵਿੱਚ ਵੱਧਦੇ ਇਸਲਾਮੋਫੋਬੀਆ ਦਾ ਪਤਾ ਚੱਲਦਾ ਹੈ।ਜਿਕਰਯੋਗ ਹੈ ਕਿ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਇਕ ਟਰੱਕ ਡਰਾਈਵਰ ਨੇ ਇਕ ਮੁਸਲਿਮ ਪਰਿਵਾਰ ‘ਤੇ ਟਰੱਕ ਚੜ੍ਹਾ ਦਿੱਤਾ, ਜਿਸ ਵਿੱਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਟਰੂਡੋ ਨੇ ਹਾਊਸ ਆਫ ਕਾਮਨਜ਼ ਵਿੱਚ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਕੋਈ ਕਤਲ ਨਹੀਂ ਸੀ। ਇਹ ਭਾਈਚਾਰਿਆਂ ਵਿੱਚੋਂ ਇਕ ਦੇ ਦਿਲ ਵਿੱਚ ਨਫਰਤ ਭਰਪੂਰ ਅੱਤਵਾਦੀ ਹਮਲਾ ਸੀ। ਟਰੂਡੋ ਨੇ ਸੱਜੇ ਪੱਖੀ ਸਮੂਹਾਂ ਨਾਲ ਹੋਰ ਸਖ਼ਤੀ ਨਾਲ ਨਜਿੱਠਣ ਦਾ ਵਾਅਦਾ ਕਰਦਿਆਂ ਕਿਹਾ ਕਿ ਉਹ ਆਨਲਾਈਨ ਅਤੇ ਆਫਲਾਈਨ ਨਫਰਤ ਨਾਲ ਲੜਨਾ ਜਾਰੀ ਰੱਖਾਂਗੇ। ਉਹਨਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਕੈਨੇਡਾ ਦੀ ਅੱਤਵਾਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ।


