ਕੈਨੇਡਾ ਫੈਡਰਲ ਸਰਕਾਰ ਦਾ ਬਜਟ 19 ਅਪ੍ਰੈਲ ਨੂੰ ਪੇਸ਼ ਹੋਵੇਗਾ

ਸਰੀ – ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਆਪਣਾ ਬੱਜਟ 19 ਅਪ੍ਰੈਲ 2021 ਨੂੰ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾਵੇਗਾ। ਇਹ ਐਲਾਨ ਅੱਜ ਪਾਰਲੀਮੈਂਟ ਵਿਚ ਸਵਾਲ ਜਵਾਬ ਦੌਰਾਨ ਡਿਪਟੀ ਪ੍ਰਾਈਮ ਮਨਿਸਟਰ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕੀਤਾ। ਜ਼ਿਕਰਯੋਗ ਹੈ ਕਿ ਇਹ ਮੌਜੂਦਾ ਲਿਬਰਲ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦੌਰਾਨ ਪਹਿਲਾ ਬਜਟ ਹੋਵੇਗਾ ਕਿਉਂਕਿ ਕੋਵਿਡ-19 ਮਹਾਂਮਾਰੀ ਕਾਰਨ ਸਾਲ 2020 ਵਿਚ ਫੈਡਰਲ ਸਰਕਾਰ ਵੱਲੋਂ ਬੱਜਟ ਪੇਸ਼ ਨਹੀਂ ਕੀਤਾ ਗਿਆ ਸੀ।ਇਹ ਵੀ ਦੱਸਣਯੋਗ ਹੈ ਕਿ ਇਹ ਬੱਜਟ ਵਿਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਪਹਿਲਾ ਬੱਜਟ ਹੈ।

VIA PUNJAB