- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ: ਬੀ.ਸੀ. ‘ਚ 55 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਰੋਕ
ਸਰੀ -ਬੀ.ਸੀ. ਵਿਚ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਆਰਜ਼ੀ ਤੌਰ ਤੇ ਰੋਕ ਲਾ ਦਿੱਤੀ ਗਈ ਹੈ। ਬੀਸੀ ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਫੈਸਲਾ ਨੈਸ਼ਨਲ ਐਡਵਾਇਜ਼ਰੀ ਕਮੇਟੀ ਔਨ ਇਮਿਊਨਾਈਜ਼ੇਸ਼ਨ ਵੱਲੋਂ ਜਾਰੀ ਕੀਤੀਆਂ ਸਿਫਾਰਸ਼ਾਂ ਤੋਂ ਬਾਅਦ ਲਿਆ ਗਿਆ ਹੈ। ਜ਼ਿਕਰਯੋਗ ਹੇ ਕਿ ਇਸ ਤੋਂ ਪਹਿਲਾਂ ਮੈਨੀਟੋਬਾ ਅਤੇ ਐਲਬਰਟਾ ਸੂਬਿਆਂ ਵਿਚ ਵੀ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਇਹ ਵੈਕਸੀਨ ਦੇਣੀ ਬੰਦ ਕਰ ਦਿੱਤੀ ਹੈ।ਡਾ. ਬੌਨੀ ਹੈਨਰੀ ਨੇ ਇਹ ਵੀ ਕਿਹਾ ਹੈ ਕਿ ਜਿਹੜੇ ਲੋਕਾਂ ਨੂੰ ਇਹ ਵੈਕਸੀਨ ਲਾਈ ਨੂੰ 20 ਦਿਨ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਕੋਈ ਲੱਛਣ ਦਿਖਾਈ ਨਹੀਂ ਦਿੰਦਾ ਤਾਂ ਉਨ੍ਹਾਂ ਲਈ ਖਤਰੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸੋਜ ਜਾਂ ਸਰ ਦੁਖਣ ਜਿਹੇ ਲੱਛਣ ਮਹਿਸੂਸ ਹੋ ਰਹੇ ਹੋਣ ਤਾਂ ਉਹ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਇਲਾਜ ਪ੍ਰਦਾਨ ਕੀਤਾ ਜਾਵੇਗਾ।


