- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡੀਅਨਾਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਪੂਰੀ ਤਿਆਰੀ, ਜਲਦ ਖਤਮ ਹੋਵੇਗੀ ਉਡੀਕ
ਓਟਾਵਾ – ਕੈਨੇਡਾ ਦੇ ਉੱਚ ਫੌਜ ਮੁਖੀ ਨੇ ਕਿਹਾ ਕਿ ਜਿਵੇਂ ਹੀ ਕੈਨੇਡਾ ਵਿਚ ਕੋਰੋਨਾ ਵਾਇਰਸ ਵੈਕਸੀਨ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਦੇਸ਼ ਵਿਚ ਵੈਕਸੀਨ ਲਗਾਤਾਰ ਵੱਡੀ ਮਾਤਰਾ ਵਿਚ ਪਹੁੰਚਾ ਦਿੱਤੀ ਜਾਵੇਗੀ|ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਜਨਵਰੀ ਵਿਚ ਉਹ ਇਸ ਟੀਕੇ ਨੂੰ ਪੂਰੇ ਕੈਨੇਡਾ ਵਾਸੀਆਂ ਲਈ ਮੁਹੱਈਆ ਕਰਵਾ ਦੇਣਗੇ ਤਾਂ ਕਿ ਲੋਕ ਕੋਰੋਨਾ ਨੂੰ ਹਰਾ ਸਕਣ| ਉਨ੍ਹਾਂ ਕਿਹਾ ਕਿ ਕੋਰੋਨਾ ਦੀ ਅਗਲੀ ਲਹਿਰ ਆਉਣ ਤੋਂ ਪਹਿਲਾਂ ਸਰਕਾਰ ਆਪਣੇ ਦੇਸ਼ ਵਾਸੀਆਂ ਨੂੰ ਇਸ ਤੋਂ ਬਚਣ ਲਈ ਵੈਕਸੀਨ ਦੇਵੇਗੀ| ਉਨ੍ਹਾਂ ਉਮੀਦ ਜਤਾਈ ਕਿ ਮੱਧ ਦਸੰਬਰ ਤੋਂ ਇਹ ਸ਼ੁਰੂ ਹੋ ਜਾਵੇਗੀ| ਇਸ ਲਈ ਫ਼ੌਜ ਵਲੋਂ ਸਿਹਤ ਕਾਮਿਆਂ ਦੀ ਮਦਦ ਕੀਤੀ ਜਾ ਰਹੀ ਹੈ ਤਾਂ ਕਿ ਦੇਸ਼ ਵਿਚ ਜਲਦੀ ਤੋਂ ਜਲਦੀ ਇਸ ਨੂੰ ਵੰਡਿਆ ਜਾ ਸਕੇ| ਜਿਕਰਯੋਗ ਹੈ ਕਿ ਕੈਨੇਡਾ ਨੇ ਫਾਈਜ਼ਰ ਅਤੇ ਮੋਡੇਰਨਾ ਤੋਂ ਵੱਡੀ ਗਿਣਤੀ ਵਿਚ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਮੰਗਵਾਈਆਂ ਹਨ| ਕੈਨੇਡਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 4 ਲੱਖ ਤੋਂ ਪਾਰ ਹੋ ਕੇ 4,15,182 ਹੋ ਗਈ ਹੈ, ਜੋ ਕਿ ਕੁਝ ਹੀ ਸਮੇਂ ਵਿਚ ਇੰਨੀ ਵੱਧ ਗਈ ਹੈ|


