- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸਾਬਕਾ ਮੁੱਖ ਸਕੱਤਰ ਰੱਤੜਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸੂਬੇ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ. ਰੱਤੜਾ ਦੇ ਦੇਹਾਂਤ ਉਤੇ ਦੁੱਖ ਪ੍ਰਗਟ ਕੀਤਾ।ਮੀਟਿੰਗ ਦੌਰਾਨ ਵਜ਼ਾਰਤ ਨੇ ਸ੍ਰੀ ਰੱਤੜਾ ਵੱਲੋਂ ਪੰਜਾਬ ਦੀ ਕੀਤੀ ਸੇਵਾ ਅਤੇ ਸੂਬੇ ਦੀ ਬਿਹਤਰੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ, ਜਦੋਂ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਾਬਲ ਅਫ਼ਸਰ ਤੇ ਵਧੀਆ ਮਨੁੱਖ ਵਜੋਂ ਯਾਦ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਰੱਤੜਾ ਨੂੰ ਆਪਣੇ ਪੁਰਾਣੇ ਮਿੱਤਰ ਤੇ ਕੁਸ਼ਲ ਸਿਵਲ ਪ੍ਰਸ਼ਾਸਕ ਵਜੋਂ ਚੇਤੇ ਕਰਦਿਆਂ ਆਖਿਆ ‘‘ਅਸੀਂ ਦੋਵਾਂ ਨੇ ਫੌਜ ਵਿੱਚ ਇਕੱਠੇ ਕਮਿਸ਼ਨ ਹਾਸਲ ਕੀਤਾ ਸੀ ਪਰ ਸ੍ਰੀ ਰੱਤੜਾ ਇੰਜਨੀਅਰਿੰਗ ਕੋਰ ਵਿੱਚ ਚਲੇ ਗਏ, ਜਦੋਂ ਕਿ ਮੈਂ ਇਨਫੈਂਟਰੀ ਨਾਲ ਜੁੜ ਗਿਆ।’’ਮੁੱਖ ਸਕੱਤਰ ਵਿਨੀ ਮਹਾਜਨ ਨੇ ਸ੍ਰੀ ਰੱਤੜਾ ਨੂੰ ਸੱਚਾਈ ਉਤੇ ਪਹਿਰਾ ਦੇਣ ਵਾਲਾ ਇਮਾਨਦਾਰ ਅਫ਼ਸਰ ਦੱਸਿਆ, ਜਦੋਂ ਕਿ ਰਾਣਾ ਸੋਢੀ ਨੇ ਉਨ੍ਹਾਂ ਦੇ ਦੇਹਾਂਤ ਨੂੰ ਪੰਜਾਬ ਲਈ ਵੱਡਾ ਘਾਟਾ ਦੱਸਿਆ।


