- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ ਹੈ।ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਰਾਜ ਸੈਰ ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਪੱਤਰ ਵੀ ਲਿਖਿਆ ਹੈ।ਮੁੱਖ ਮੰਤਰੀ ਨੇ ਫੰਡ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਵਦੇਸ਼ ਦਰਸ਼ਨ ਸਕੀਮ ਅਧੀਨ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਕੁੱਲ ਰਕਮ 99.95 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿੱਚ 30 ਫੀਸਦੀ ਹਿੱਸਾ ਬਣਦਾ ਹੈਸ਼ ਉਨਾਂ ਕਿਹਾ ਕਿ ਇਹ ਪ੍ਰਾਜੈਕਟ ਪਿਛਲੇ ਸਾਲ 2018 ਵਿੱਚ ਸਤੰਬਰ ਮਹੀਨੇ ਮਨਜ਼ੂਰ ਹੋਏ ਸਨ।ਪ੍ਰਾਜੈਕਟਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਕੀਮ ਅਧੀਨ ਹੁਸੈਨੀਵਾਲਾ ਸਰਹੱਦੀ ਖੇਤਰ ਦੇ ਵਿਕਾਸ, ਫਿਰੋਜ਼ਪੁਰ ਵਿੱਚ ਸਾਰਾਗੜੀ ਯਾਦਗਾਰ ਸਣੇ ਕਈ ਅਹਿਮ ਪ੍ਰਾਜੈਕਟ ਹਨ।ਮੁੱਖ ਮੰਤਰੀ ਨੇ ਆਪਣੇ ਲਿਖੇ ਪੱਤਰ ਵਿੱਚ ਅੱਗੇ ਕਿਹਾ ਕਿ ਪੰਜਾਬ ਦੇ ਸੈਰ ਸਪਾਟਾ ਮੰਤਰੀ ਪਹਿਲਾਂ ਹੀ ਪਿਛਲੇ ਮਹੀਨੇ ਮੀਟਿੰਗ ਵਿੱਚ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਉਠਾ ਚੁੱਕੇ ਹਨ।


