- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਕੇਸਰੀ’ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ ਮਨਸਾ ਰਾਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਨਸਾ ਰਾਮ 65 ਵਰ੍ਹਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ ‘ਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕਰਦਿਆਂ ਅਕਾਲ ਪੁਰਖ ਅੱਗੇ ਇਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮਨਸਾ ਰਾਮ ਦੇ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।


