- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ 1.2 ਲੱਖ ਸਰਕਾਰੀ ਅਸਾਮੀਆਂ ਪੜਾਅਵਾਰ ਭਰਨ ਦੇ ਨਿਰਦੇਸ਼
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਨੂੰ ਪੜਾਅਵਾਰ ਤਰੀਕੇ ਨਾਲ ਭਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੇ ਪੜਾਅ ਦੌਰਾਨ ਸਿਹਤ, ਸਿੱਖਿਆ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਰਗੇ ਵਿਭਾਗਾਂ ਵਿੱਚ ਖਾਲੀ ਅਹਿਮ ਅਸਾਮੀਆਂ ਭਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੌਰਾਨ ਇਕ ਉਚ ਪਧਰੀ ਮੀਟਿੰਗ ਵਿੱਚ ਜਾਰੀ ਕੀਤੇ। ਮੁੱਖ ਮਤੰਰੀ ਨੇ ਸਰਕਾਰੀ ਅਸਾਮੀਆਂ ਭਰਨ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਰੂਪ-ਰੇਖਾ ਤਿਆਰ ਕਰਨ ਲਈ ਆਖਿਆ ਹੈ। ਜਾਇਜ਼ਾ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਦੇ ਬਾਰੇ ਮੁੱਖ ਸਕੱਤਰ ਨੂੰ ਆਪਣੀ ਅਗਵਾਈ ਵਾਲੀ ਅਫਸਰ ਕਮੇਟੀ ਵਿੱਚ ਪ੍ਰਸ਼ਾਸਕੀ ਸਕੱਤਰਾਂ ਦੇ ਨਾਲ ਮੀਟਿੰਗ ਕਰਨ ਲਈ ਕਿਹਾ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹੁਨਰ ਸਿਖਲਾਈ ਅਤੇ ਨੌਕਰੀਆਂ ਸਬੰਧੀ ਯੋਗਤਾ ਵਿੱਚਲੇ ਪਾੜੇ ਨੂੰ ਪੂਰਨ ਲਈ ਹੁਨਰ ਵਿਕਾਸ ਮਿਸ਼ਨ ਅਤੇ ਰੋਜ਼ਗਾਰ ਉਤਪੱਤੀ ਤੇ ਸਿਖਲਾਈ ਵਿਭਾਗ (ਡੀ.ਈ.ਜੀ.ਟੀ) ਵਿਚਕਾਰ ਵਧੀਆ ਤਾਲਮੇਲ ਅਤੇ ਇਕਸੁਰਤਾ ’ਤੇ ਜ਼ੋਰ ਦਿੱਤਾ ਹੈ।


