- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ, ਅਸਹਿਣਸ਼ੀਲਤਾ ਤੇ ਨਫ਼ਰਤ ਦੇ ਖਾਤਮੇ ਦਾ ਸੱਦਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਇਹ ਤਿਉਹਾਰ ਆਪਸੀ ਮੇਲ-ਮਿਲਾਪ ਅਤੇ ਫਿਰਕੂ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ ਜੋ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤ ਹਨ।ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਏਕਤਾ ਅਤੇ ਭਾਈਚਾਰਕ ਸਾਂਝ ਪ੍ਰਤੀ ਪ੍ਰਣ ਕਰਨ ਦਾ ਵੀ ਸੱਦਾ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਵਧ ਰਹੀ ਅਸਹਿਣਸ਼ੀਲਤਾ ਦੇ ਸੰਦਰਭ ਵਿੱਚ ਪ੍ਰਭੂ ਯਿਸੂ ਮਸੀਹ ਦੇ ਸ਼ਾਂਤੀ, ਪਿਆਰ ਅਤੇ ਦਇਆ ਦੇ ਸੰਦੇਸ਼ ਦੀ ਅਜੋਕੇ ਦੌਰ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਉਨਾਂ ਨੇ ਸਮੁੱਚੀ ਮਨੁੱਖਤਾ ਨੂੰ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ ‘ਤੇ ਚੱਲਣ ਅਤੇ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਲਈ ਆਖਿਆ।


