- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ”ਆਦਿ ਕਵੀ” ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਲਈ ਉਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹਤੱਤਾ ‘ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿੱਚ ਦਰਸਾਏ ਗਏ ਸਚਾਈ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲਕੇ ਮਨਾਉਣ ਦਾ ਸੱਦਾ ਦਿੱਤਾ ਹੈ।


