- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ 15 ਲੱਖ ਰੁਪਏ ਦੇਣ ਦਾ ਐਲਾਨ
ਮੋਹਾਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਉਨਾਂ ਜ਼ਿਲੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ।ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।ਇੱਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਵਿੱਚ ਹਿੱਸਾ ਲਿਆ।ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲਿਆਂ ਵਿੱਚ ਵੀ ਇਸ ਤਰਾਂ ਦੇ ਪ੍ਰੋਗਰਾਮ ਕਰਵਾਏ ਗਏ।


