- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਅਤੇ ਮੁਫਤ ਸਿੱਖਿਆ ਦੇਣ ਦਾ ਐਲਾਨ
ਚੰਡੀਗੜ੍ਹ – ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਬਹਾਦਰੀ ਤੇ ਸਾਹਸ ਦਿਖਾ ਕੇ ਚਾਰ ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਤ ਕਰੇਗੀ।ਇਹ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਇਸ ਲੜਕੀ ਨੂੰ ਆਜ਼ਾਦੀ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦੀ ਪੜ੍ਹਾਈ ਦਾ ਸਾਰਾ ਖਰਚਾ ਵੀ ਚੁੱਕੇਗੀ।ਅਮਨਦੀਪ ਕੌਰ ਜੋ ਆਪਣੇ ਪਿਤਾ ਸਤਨਾਮ ਸਿੰਘ ਅਤੇ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਦੇ ਨਾਲ ਅੱਜ ਸ਼ਾਮ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮਿਲੀ, ਨੇ ਮੁੱਖ ਮੰਤਰੀ ਨੂੰ ਸ਼ੁੱਕਰਵਾਰ ਨੂੰ ਵਾਪਰੇ ਇਸ ਹੌਲਨਾਕ ਹਾਦਸੇ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕਿਵੇਂ ਉਹ ਸਕੂਲ ਵੈਨ ਵਿੱਚੋਂ ਚਾਰ ਸਕੂਲੀ ਬੱਚਿਆਂ ਨੂੰ ਬਚਾਉਣ ਵਿੱਚ ਸਫਲ ਰਹੀ।ਮੁੱਖ ਮੰਤਰੀ ਨੇ ਇਸ ਮੌਕੇ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਬਾਜਵਾ ਨਾਲ ਵੀ ਦੁੱਖ ਸਾਂਝਾ ਕੀਤਾ ਜਿਨ੍ਹਾਂ ਨੇ ਆਪਣੇ ਬੱਚੇ ਇਸ ਦੁਖਦਾਈ ਹਾਦਸੇ ਵਿੱਚ ਖੋ ਲਏ।


