- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ਵਿੱਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਇਕ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ਹੋ ਗਈ ਜਦਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਐਨ.ਸੀ.ਸੀ. ਕੈਡਿਟ ਵਿਪਿਨ ਕੁਮਾਰ ਯਾਦਵ ਜ਼ਖਮੀ ਹੋ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਕਮਾਂਡ ਹਸਪਤਾਲ ਵਿੱਚ ਜੇਰੇ ਇਲਾਜ ਸ੍ਰੀ ਯਾਦਵ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।


