- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ 17 ਨਵੰਬਰ ਨੂੰ
ਚੰਡੀਗੜ੍ਹ – ਸੂਬੇ ਵਿੱਚ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ਲਈ ਮਿਲਕਫੈਡ ਦੀ ਹਰ ਸੰਭਵ ਮਦਦ ਕਰਨ ਦੇ ਆਪਣੇ ਚੋਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸੀ ਪਠਾਣਾ ਵਿਖੇ 17 ਨਵੰਬਰ ਨੂੰ ਇਕ ਰਾਜ ਪੱਧਰੀ ਸਮਾਰੋਹ ਦੌਰਾਨ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਨੀਂਹ ਪੱਥਰ ਸਮਾਗਮ 65ਵੇਂ ਸਹਿਕਾਰਤਾ ਹਫ਼ਤੇ ਦਾ ਅਹਿਮ ਹਿੱਸਾ ਹੋਵੇਗਾ ਜਿਸਦਾ ਮੁੱਖ ਵਿਸ਼ਾ ਸਹਿਕਾਰੀ ਸੰਸਥਾਵਾਂ ਰਾਹੀਂ ਬਰਾਂਡ ਈਮੇਜ ਬਣਾਉਣਾ ਅਤੇ ਗੁਣਵੱਤਾ ‘ਚ ਵਾਧਾ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੱਸੀ ਪਠਾਣਾ ਵਿਖੇ ਇਹ ਵੇਰਕਾ ਮੈਗਾ ਡੇਅਰੀ 25 ਏਕੜ ਦੇ ਰਕਬੇ ਵਿੱਚ ਸਥਾਪਿਤ ਕੀਤੀ ਜਾਵੇਗੀ ਅਤੇ ਦੁੱਧ ਦੀ ਗੁਣਵੱਤਾ ਸਬੰਧੀ ਇਕ ਮੈਗਾ ਡੇਅਰੀ ਵੀ ਸਥਾਪਿਤ ਕੀਤੀ ਜਾਵੇਗੀ ਜੋ ਕਿ ਇਕ ਵਾਰ ਪੂਰੀ ਤਰ੍ਹਾਂ ਚਾਲੂ ਹੋਣ ਉਤੇ ਪ੍ਰਤੀਦਿਨ 11 ਲੱਖ ਲੀਟਰ ਦੁੱਧ ਨੂੰ ਪ੍ਰੋਸੈਸ ਕਰੇਗੀ। ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਮਿਲਕਫੈਡ ਨੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਹਮੇਸ਼ਾ ਹੀ ਅਹਿਮ ਯੋਗਦਾਨ ਪਾਇਆ ਹੈ ਅਤੇ ਸਹਿਕਾਰਤਾ ਖੇਤਰ ਦੀ ਇਕ ਮੋਹਰੀ ਸੰਸਥਾ ਹੋਣ ਦੇ ਨਾਤੇ ਹਮੇਸ਼ਾ ਹੀ ਕਿਸਾਨੀ ਦੀ ਬਾਂਹ ਫੜੀ ਹੈ।


