- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ’ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ
ਅਕਾਲੀ ਦਲ ਦੇ ਪ੍ਰਧਾਨ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਭਲਕ ਦੀ ਬਹਿਸ ’ਚ ਸ਼ਾਮਲ ਹੋਣ ਦੀ ਚੁਣੌਤੀ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਵੱਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਨਿਰਆਧਾਰ ਦੋਸ਼ਾਂ ’ਤੇ ਸਖ਼ਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਬੇਬੁਨਿਆਦ ਦੋਸ਼ਾਂ ਨਾਲ ਸਦਨ ਨੂੰ ਗੁੰਮਰਾਹ ਦੀ ਕੋਸ਼ਿਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਰਾਹੀਂ ਸੁਖਬੀਰ ਬਾਦਲ ਦੇ ਝੂਠਾਂ ਦਾ ਪਰਦਾਫਾਸ਼ ਕੀਤਾ ਜਾ ਸਕਦਾ ਹੈ। ਬੇਅਦਬੀ ਮਾਮਲਿਆਂ ਸਬੰਧੀ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਸਰਕਾਰ ਵੱਲੋਂ ਸਦਨ ਵਿੱਚ ਪੇਸ਼ ਕਰਨ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਇਹ ਦੋਸ਼ ਲਾਏ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਰਿਪੋਰਟ ਨੂੰ ਕਾਰਵਾਈ ਰਿਪੋਰਟ (ਐਕਸ਼ਨ ਟੇਕਨ ਰਿਪੋਰਟ) ਨਾਲ ਪ੍ਰਵਾਨ ਕਰਦਿਆਂ ਇਸ ਨੂੰ ਸਦਨ ਵਿੱਚ ਪੇਸ਼ ਕਰਨ ਦੀ ਸਹਿਮਤੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਕਦੀ ਵੀ ਬਲਜੀਤ ਸਿੰਘ ਦਾਦੂਵਾਲ ਨੂੰ ਨਹੀਂ ਮਿਲੇ ਅਤੇ ਨਾ ਹੀ ਉਨ੍ਹਾਂ ਨੂੰ ਪਛਾਣਦੇ ਹਨ। ਮੁੱਖ ਮੰਤਰੀ ਰਿਹਾਇਸ਼ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰੇ ਅਧੀਨ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ’ਚ ਆਖਿਆ ਕਿ ਸੀ.ਸੀ.ਟੀ.ਵੀਜ਼ ਦੀ ਵੀਡੀਓਜ਼ ਰਾਹੀਂ ਸੁਖਬੀਰ ਦੇ ਕੋਰੇ ਝੂਠ ਦਾ ਭਾਂਡਾ ਸੌਖਿਆ ਹੀ ਭੰਨਿਆ ਜਾ ਸਕਦਾ ਹੈ।ਸੁਖਬੀਰ ਨੇ ਦੋਸ਼ ਲਾਏ ਸਨ ਕਿ ਬੇਅਦਬੀ ਮਾਮਲਿਆਂ ’ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਜ਼ਿਸ਼ ਘੜਨ ਲਈ ਮੁੱਖ ਮੰਤਰੀ ਨੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ ਸੀ।


