ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਫਰਨਾਂਡਿਜ਼ 88 ਵਰਿਆਂ ਦੇ ਸਨ ਅਤੇ ਉਹ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਉਹ ਨਿਡਰ ਸਿਆਸਤਦਾਨ ਸਨ ਜਿਨਾਂ ਨੇ ਭਾਰਤੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਫਰਨਾਂਡਿਜ਼ ਦੀ ਮੌਤ ਨਾਲ ਦੇਸ਼ ਕੋਲ ਇਕ ਬੁੱਧੀਮਾਨ ਆਗੂ ਖੁੱਸ ਗਿਆ ਹੈ।ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਘਾਟੇ ਨੂੰ ਸਹਿਣ ਕਰਨ ਲਈ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ।

VIA PUNJAB