- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕਰਦੇ ਹੋਏ ਮਾਲ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਆਖਿਆ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਇਸ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਕਿਹਾ ਹੈ। ਕਣਕ ਦੀ ਫਸਲ ਲਈ ਸਰਦੀਆਂ ਦਾ ਇਹ ਮੀਂਹ ਲਾਭਦਾਇਕ ਹੈ ਪਰ ਗੜੇਮਾਰੀ ਕਾਰਨ ਹੋਏ ਸੰਭਾਵਤ ਨੁਕਸਾਨ ਦਾ ਅਨੁਮਾਨ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਮਾਲ ਵਿਭਾਗ ਦੇ ਸਟਾਫ ਵੱਲੋਂ ਕੀਤਾ ਜਾਵੇਗਾ। ਉਨਾਂ ਨੂੰ ਇਸ ਸਬੰਧੀ ਰਿਪੋਰਟ ਸੂਬਾ ਸਰਕਾਰ ਕੋਲ ਸਮੇਂ ਸਿਰ ਪੇਸ਼ ਕਰਨ ਲਈ ਆਖਿਆ ਹੈ।


