- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ
ਚੰਡੀਗੜ – ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ। ਹਾਲ ਹੀ ਵਿੱਚ ਲੁਧਿਆਣਾ ‘ਚ ਵਾਪਰੇ ਸਮੂਹਿਕ ਬਲਾਤਕਾਰ ਕੇਸ ‘ਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਗਏ ਮਾਮਲੇ ‘ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ ਜਸਟਿਸ ਨੂੰ ਫਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ। ਉਨਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ।ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਕੋਈ ਵੀ ਸਮੱਸਿਆ ਨਾ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਇਸ ਮਾਮਲੇ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਹੁਣ ਤੱਕ ਸੂਬੇ ਵਿੱਚ ਅਮਨ ਕਾਨੂੰਨ ਦੀ ਕੋਈ ਵੀ ਵੱਡੀ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਸਰਪ੍ਰਸਤੀ ਹੇਠ ਸਿਰ ਚੁੱਕਣ ਵਾਲੇ ਸਾਰੇ ਵੱਡੇ ਗੈਂਗਸਟਰਾਂ ਉੱਪਰ ਸਫਲਤਾ ਨਾਲ ਕਾਰਵਾਈ ਕੀਤੀ ਗਈ ਅਤੇ ਇਸੇ ਤਰਾਂ ਮਿੱਥ ਕੇ ਕੀਤੇ ਕਤਲਾਂ ਦੇ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਭਰੋਸਾ ਬਹਾਲ ਕੀਤਾ ਹੈ।


