- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਪਾਇਲਟ ਨੂੰ ਰਿਹਾਅ ਕਰਨ ਦੇ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ
ਤਰਨ ਤਾਰਨ ਜ਼ਿਲੇ ਦੇ ਸਰਹੱਦੀ ਪਿੰਡਾਂ ਦਾ ਦੌਰਾ, ਸਥਿਤੀ ਦਾ ਜਾਇਜ਼ਾ ਲੈਣ ਲਈ ਬੀ.ਐਸ.ਐਫ ਅਤੇ ਸਥਾਨਿਕ ਲੋਕਾਂ ਨਾਲ ਗੱਲਬਾਤ
ਤਰਨ ਤਾਰਨ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਲਕੇ ਰਿਹਾਅ ਕਰਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਸਰਹੱਦ ਉੱਤੇ ਤਣਾਅ ਨੂੰ ਘਟਾਉਣਾ ਵਿੱਚ ਮਦਦ ਮਿਲੇਗੀ। ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਹਿੱਸੇ ਵਜੋਂ ਸਰਹੱਦੀ ਇਲਾਕਿਆਂ ਦੇ ਦੌਰੇ ਦੌਰਾਨ ਖਾਲੜਾ ਪੋਸਟ ’ਤੇ ਬੀ.ਐਸ.ਐਫ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹਏ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦਾ ਸਮਰਥਨ ਪ੍ਰਾਪਤ ਅੱਤਵਾਦੀਆਂ ਵੱਲੋਂ ਪੁਲਵਾਮਾ ਵਿਖੇ ਕੀਤੇ ਗਏ ਬੁਝਦਿਲੀ ਵਾਲੇ ਹਮਲੇ ਨੇ ਭਾਰਤ ਸਰਕਾਰ ਨੂੰ ਜਵਾਬੀ ਕਾਰਵਾਈ ਕਰਨ ਲਈ ਮਜ਼ਬੂਰ ਕੀਤਾ ਸੀ। ਉਨਾਂ ਉਮੀਦ ਪ੍ਰਗਟ ਕੀਤਾ ਕਿ ਸਰਹੱਦ ’ਤੇ ਛੇਤੀ ਹੀ ਸ਼ਾਂਤੀ ਪਰਤ ਆਵੇਗੀ। ਸਰਹੱਦ ਤੋਂ ਪਾਰ ਜਾ ਕੇ ਅੱਤਵਾਦੀਆਂ ਦੀਆਂ ਛੁਪਣਗਾਹਾਂ ’ਤੇ ਭਾਰਤੀ ਹਵਾਈ ਫੌਜ ਵੱਲੋਂ ਕੀਤੀ ਗਈ ਕਾਰਵਾਈ ਪਿਛੋਂ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਬੀ.ਐਸ.ਐਫ ਨੂੰ ਹਰ ਸਮਰਥਨ ਦੇਣ ਦਾ ਵਾਅਦਾ ਕੀਤਾ। ਉਨਾਂ ਕਿਹਾ, ‘‘ਅਸੀਂ ਤੁਹਾਡੇ ਨਾਲ ਹਾਂ।’’ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ 1965 ਵਿੱਚ ਇਸ ਸੈਕਟਰ ’ਚ ਆਪਣੇ ਉਨਾਂ ਦਿਨਾਂ ਨੂੰ ਯਾਟ ਕੀਤਾ ਜਦੋਂ ਉਹ ਭਾਰਤੀ ਫੌਜ ਵਿੱਚ ਸਨ। ਉਨਾਂ ਕਿਹਾ ਇਸ ਖੇਤਰ ਵਿੱਚ ਉਸ ਸਮੇਂ ਗੁਜਾਰੇ 22 ਦਿਨ ਉਨਾਂ ਨੂੰ ਅਜੇ ਵੀ ਯਾਦ ਹਨ।ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਲਈ ਤਰਨ ਤਾਰਨ ਇਲਾਕੇ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਦੇ ਘੱਟੋ ਘੱਟ 15 ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਿਨਾਂ ਵਿੱਚ ਸ਼ਹੀਦ ਬਾਬਾ ਤਾਰ ਸਿੰਘ ਵਾਲਾ, ਰਾਜੋਕੇ, ਕਾਲੀਆ ਸ਼ਤਰਾ, ਢੋਲਾਂ, ਲੱਖਣਾ ਅਤੇ ਕਾਲਸ ਸ਼ਾਮਲ ਸਨ। ਲੋਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨਾਂ ਨੂੰ ਸ਼ਾਂਤ ਰਹਿਣ ਅਤੇ ਅਫਵਾਹਾਂ ਤੋਂ ਪਰੇ ਰਹਿਣ ਦੀ ਅਪੀਲ ਕੀਤੀ। ਅੰਤਰਰਾਸ਼ਟਰੀ ਸਰਹੱਦ ਤੋਂ ਕੇਵਲ 2 ਕਿ.ਮੀ ਦੂਰੀ ’ਤੇ ਮਸਤਗੜ ਪਿੰਡ ਵਿੱਚ ਇਕੱਠੇ ਹੋਏ ਵੱਡੀ ਗਿਣਤੀ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਆਪਣੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਲੋਕਾਂ ਨੂੰ ਕਿਸੇ ਵੀ ਤਰਾਂ ਨਾਲ ਗੁੰਮਰਾਹ ਨਾ ਹੋਣ ਲਈ ਲੋਕਾਂ ਨੂੰ ਅਪੀਲ ਕੀਤੀ। ਉਨਾਂ ਨੇ ਉਨਾਂ ਦੇ ਨਾਲ ਦੁਪਹਿਰ ਦਾ ਖਾਣਾ ਵੀ ਖਾਧਾ।ਕਾਲਸ ਪਿੰਡ ਦੇ ਲੋਕਾਂ ਨੂੰ ਕਿਸੇ ਵੀ ਤਰਾਂ ਦੇ ਭੈਅ ਜਾਂ ਦਹਿਸ਼ਤ ਵਿੱਚ ਨਾ ਆਉਣ ਦੀ ਅਪੀਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ ਇਸ ਸੰਕਟ ਦੀ ਘੜੀ ਪੰਜਾਬ ਸਰਕਾਰ ਪੂਰੀ ਤਰਾਂ ਤੁਹਾਡੇ ਨਾਲ ਹੈ।’’ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬੀ.ਐਸ.ਐਫ 14ਵੀ ਬਟਾਲੀਅਨ ਦੇ ਖੇਮਕਰਨ ਵਿੱਖੇ ਸਥਿਤ ਹੈਡ ਕੁਆਟਰ ਦਾ ਦੌਰਾ ਕੀਤਾ। ਅੰਤਰ ਰਾਸ਼ਟਰੀ ਸਰਹੱਦ ’ਤੇ ਤਾਇਨਾਤ ਇਹ ਵਧੀਆ ਬਟਾਲੀਅਨਾਂ ਵਿੱਚੋਂ ਇੱਕ ਹੈ। ਬੀ.ਐਸ.ਐਫ ਦੇ ਆਈ.ਜੀ ਮਹਿਪਾਲ ਯਾਦਵ ਨੇ ਰੱਖਿਆ ਤਿਆਰੀਆਂ ਬਾਰੇ ਮੁੱਖ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ। ਉਨਾਂ ਭਰੋਸਾ ਦਿਵਾਇਆ ਕਿ ਸਰਹੱਦ ਪਾਰੋਂ ਕਿਸੇ ਵੀ ਅਣਸੁਖਾਵੀਂ ਕਾਰਵਾਈ ਦੇ ਨਾਲ ਟਾਕਰੇ ਵਾਸਤੇ ਫੋਰਸ ਪੂਰੀ ਤਰਾਂ ਤਿਆਰ ਹੈ। ਤਰਨ ਤਾਰਨ ਦੇ ਪੁਲਵਾਮਾ ਦੇ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨਾਲ ਦੁੱਖ ਪ੍ਰਗਟ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨਾਂ ਨੂੰ ਹਰ ਸੰਭਵ ਸਮਰਥਨ ਅਤੇ ਸਹਾਇਤਾ ਦਿੱਤੀ ਜਾਵੇਗੀ ਇਸ ਤੋਂ ਪਹਿਲਾਂ ਤਰਨ ਤਾਰਨ ਜ਼ਿਲੇ ਦੇ ਘੜਿਆਲਾ ਪਿੰਡ ਵਿਖੇ ਪਹੁੰਚਣ ’ਤੇ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸਥਿਤੀ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਚੁੱਕੇ ਗਏ ਕਦਮਾਂ ਬਾਰੇ ਦੱਸਿਆ। ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਅਤੇ ਸਰਹੱਦੀ ਲੋਕਾਂ ਵਿੱਚ ਕਿਸੇ ਵੀ ਤਰਾਂ ਦਾ ਭੈਅ ਪੈਦਾ ਨਾ ਹੋਣ ਦੇਣ ਲਈ ਆਖਿਆ। ਉਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸਾਂਝੀਆਂ ਮੀਟਿੰਗਾਂ ਕਰਨ ਅਤੇ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰਾਂ ਦੇ ਝੁਠੇ ਭੰਡੀ ਪ੍ਰਚਾਰ ਵਿੱਚ ਨਾ ਆਉਣ ਲਈ ਕਿਹਾ। ਇਸ ਤਣਾਅ ਭਰੇ ਮਾਹੌਲ ਵਿੱਚ ਸਰਹੱਦੀ ਦੇ ਖੇਤਰਾਂ ਦੇ ਲੋਕਾਂ ਨਾਲ ਪੂਰੀ ਤਰਾਂ ਖੜੇ ਰਹਿਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਕੇਂਦਰ ਨਾਲ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਦੱਸਿਆ ਕਿ ਉਨਾਂ ਨੇ ਪਹਿਲਾਂ ਹੀ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਤਰਨਤਾਰਨ, ਅੰਮਿ੍ਰਤਸਰ, ਫਿਰੋਜ਼ਪੁਰ, ਗੁਰਦਾਸਪੁਰ, ਫ਼ਾਜਿਲਕਾ ਅਤੇ ਪਠਾਨਕੋਟ ਨਾਂ ਦੇ ਛੇ ਸਰਹੱਦੀ ਜ਼ਿਲਿਆਂ ਦੇ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਆਖਿਆ ਹੈ। ਮੀਡੀਆ ਦੇ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦਾ ਮਨੋਬਲ ਬਹੁਤ ਜ਼ਿਆਦਾ ਦੇਖਣ ਨੂੰ ਮਿਲਿਆ। ਉਨਾਂ ਕਿਹਾ ਕਿ ਉਹ ਫੌਜ ਅਤੇ ਬੀ.ਐਸ.ਐਫ ਦੇ ਮੁਲਾਜਮਾਂ ਨੂੰ ਮਿਲੇ ਅਤੇ ਉਹ ਸਾਰੇ ਸਥਿਤੀ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹਨ। ਮੁੱਖ ਮੰਤਰੀ ਦੇ ਦੌਰੇ ਦੌਰਾਨ ਬਹੁਤ ਸਾਰੇ ਪਿੰਡਾਂ ਦੇ ਲੋਕਾਂ ਨੇ ਉਨਾਂ ਕੋਲ ਆਪਣੀਆਂ ਸੱਮਸਿਆਵਾਂ ਉਠਾਈਆਂ। ਉਨਾਂ ਨੇ ਇਹ ਸਮਸਿਆਵਾਂ ਜਲਦੀ ਤੋਂ ਜਲਦੀ ਹਲ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਭਲਕੇ ਇਨਾਂ ਪਿੰਡਾਂ ਦਾ ਦੌਰਾ ਕਰਨ ਅਤੇ ਸਕੂਲਾਂ ਅਤੇ ਹਸਪਤਾਲਾਂ ਵਿੱਚ ਅਧਿਆਪਕਾਂ ਅਤੇ ਡਾਕਟਰਾਂ ਦੀ ਘਾਟ ਨਾਲ ਸਬੰਧਤ ਸ਼ਿਕਾਇਤਾਂ ਦੂਰ ਕਰਨ ਲਈ ਆਖਿਆ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਅਤੇ ਡੀ.ਜੀ.ਪੀ ਦਿਨਕਰ ਗੁਪਤਾ ਮੌਜੂਦ ਸਨ। ਉਨਾਂ ਤੋਂ ਇਲਾਵਾ ਇਸ ਮੌਕੇ ਹੋਰਨਾਂ ਵਿੱਚ ਪੱਟੀ ਤੋਂ ਵਿਧਾਇਕ ਸ. ਹਰਮਿੰਦਰ ਸਿੰਘ ਗਿੱਲ, ਵਿਧਾਇਕ ਤਰਨਤਾਰਨ ਡਾ. ਧਰਮਬੀਰ ਅਗਨੀਹੋਤਰੀ, ਵਲਟੋਹਾ ਦੇ ਵਿਧਾਇਕ ਸੁਖਪਾਲ ਸਿੰਘ ਭੁਲੱਰ, ਸਾਬਕਾ ਮੰਤਰੀ ਸ. ਗੁਰਚੇਤ ਸਿੰਘ ਭੁੱਲਰ, ਸਾਬਕਾ ਵਿਧਾਇਕ ਸ੍ਰੀ ਜਸਬੀਰ ਸਿੰਘ ਡਿੰਪਾ, ਆਈ ਜੀ ਬਾਰਡਰ ਰੇਂਜ, ਸ੍ਰੀ ਐਸ ਪੀ ਐਸ ਪਰਮਾਰ, ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਐਸ ਐਸ ਪੀ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਤੇ ਕਾਂਗਰਸੀ ਆਗੂ ਵੀ ਸ਼ਾਮਲ ਸਨ।


