- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁੱਭ ਆਰੰਭ
ਮੰਦਰ ਨੂੰ ਇਕ ਕਰੋੜ ਗ੍ਰਾਂਟ ਅਤੇ ਹੋਰ ਜ਼ਮੀਨ ਦੇਣ ਦਾ ਐਲਾਨ
ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋ ਰਿਹਾ ਹੈ। ਉਨਾਂ ਇਸ ਮੌਕੇ ਸਰੋਵਰ ਵਿਚ ਟੱਪ ਲਗਾ ਕੇ ਕਾਰ ਸੇਵਾ ਦੀ ਆਰੰਭਤਾ ਕੀਤੀ। ਦੱਸਣਯੋਗ ਹੈ ਕਿ ਸਰੋਵਰ ਦੀ ਇਹ ਤੀਸਰੀ ਕਾਰ ਸੇਵਾ ਹੈ, ਇਸ ਤੋਂ ਪਹਿਲਾਂ 1975 ਅਤੇ 1999 ਵਿਚ ਇਹ ਸੇਵਾ ਕੀਤੀ ਜਾ ਚੁੱਕੀ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਆਸ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਮੰਦਰ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਮੰਦਰ ਦੀਆਂ ਲੋੜਾਂ ਲਈ ਟਰੱਸਟ ਦੀ ਮੰਗ ਉਤੇ ਹੋਰ ਜ਼ਮੀਨ ਦੇਣ ਦਾ ਭਰੋਸਾ ਵੀ ਸਰਕਾਰ ਵੱਲੋਂ ਦਿੱਤਾ। ਮੁੱਖ ਮੰਤਰੀ ਨੇ ਇਸ ਮੌਕੇ ਖੁਸ਼ੀ ਦਾ ਇਜਹਾਰ ਕਰਦੇ ਦੱਸਿਆ ਕਿ ਸਾਡੀ ਸਰਕਾਰ ਨੇ ਲੰਗਰ ਉਤੇ ਲੱਗਦੇ ਜੀ ਐਸ ਟੀ ਨੂੰ ਮੁਆਫ ਕੀਤਾ ਸੀ, ਜਿਸ ਕਾਰਨ ਕੇਂਦਰ ਸਰਕਾਰ ਨੂੰ ਵੀ ਇਹ ਟੈਕਸ ਮੁਆਫ ਕਰਨਾ ਪਿਆ ਅਤੇ ਅੱਜ ਇਹ ਲੰਗਰ ਲੋਕਾਂ ਦੀਆਂ ਖੁਰਾਕੀ ਲੋੜਾਂ ਪੂਰੀਆਂ ਕਰ ਰਿਹਾ ਹੈ। ਉਨਾਂ ਰਾਜ ਦੀ ਸਾਂਤੀ ਤੇ ਸਦਭਾਵਨਾ ਨੂੰ ਖਤਮ ਕਰਨ ਦੀਆਂ ਚੱਲ ਰਹੀਆਂ ਚਾਲਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਰਾਜ ਸਰਕਾਰ ਇਹ ਕਦਾਚਿਤ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਾਲ ਤੇ ਸਿੰਚਾਈ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਕਮਿਸ਼ਨਰ ਪੁਲਿਸ ਸ੍ਰੀ ਐਸ ਸ੍ਰੀਵਾਸਤਵਾ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਯੂਥ ਆਗੂ ਗੁਰਦੇਵ ਸਿੰਘ ਝੀਤਾ ਵੀ ਹਾਜ਼ਰ ਸਨ।


