ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਬੇਮੌਸਮੀ ਮੀਂਹ ਕਾਰਨ ਫਸਲ ਦੇ ਮਿਆਰ ’ਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਹਿਰ ਕਮੇਟੀ ਨੂੰ ਵੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪੰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਕਣਕ ਦੀ ਗੁਣਵੱਤਾ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਮਾਹਿਰਾਂ ਦੀ ਇੱਕ ਟੀਮ ਨੂੰ ਪੰਜਾਬ ਦੌਰੇ ’ਤੇ ਭੇਜਣ ਲਈ ਕੇਂਦਰੀ ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਨਿਰਦੇਸ਼ ਦੇਣ ਲਈ ਵੀ ਪੁਧਾਨ ਮੰਤਰੀ ਨੂੰ ਆਖਿਆ ਹੈ ਤਾਂ ਜੋ ਇਸ ਸਬੰਧ ਵਿੱਚ ਸੋਧੇ ਹੋਏ ਢੁੱਕਵੇਂ ਮਾਪਦੰਡ ਤਿਆਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਕੀਮਤ ਵਿੱਚ ਬਿਨਾ ਕਿਸੇ ਕਟੌਤੀ ਤੋਂ ਖਰੀਦ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ। ਸੂਬੇ ਵਿੱਚ 16 ਅਪ੍ਰੈਲ ਤੋਂ 18 ਅਪ੍ਰੈਲ 2019 ਤੱਕ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਢਾਹ ਲੱਗੀ ਹੈ।

VIA PUNJAB