ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਟਰੱਸਟ ਆਫ ਇੰਡੀਆ (ਪੀ.ਟੀ.ਆਈ.) ਦੇ ਚੰਡੀਗੜ ਤੋਂ ਬਿਊਰੋ ਚੀਫ਼ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਮੇਸ਼ਵਰੀ ਦੇਵੀ (82) ਪਤਨੀ ਸਵਰਗੀ ਕਰਨਲ ਸੇਵਾ ਸਿੰਘ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਖੇ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ ਜਿੱਥੇ ਉਨਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਤਿੰਨ ਧੀਆਂ ਤੇ ਤਿੰਨ ਪੁੱਤਰ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਇਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪਰਮੇਸ਼ਵਰੀ ਦੇਵੀ ਦੀ ਮੌਤ ‘ਤੇ ਅਫਸੋਸ ਜ਼ਾਹਰ ਕਰਦਿਆਂ ਸ੍ਰੀ ਡਾਬਰ ਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

VIA PUNJAB