- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਡਾ. ਦਿਓਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਰਹਿ ਚੁੱਕੇ ਡਾ. ਹਰਭਜਨ ਸਿੰਘ ਦਿਓਲ (83) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਦਿਓਲ ਆਪਣੇ ਪਿੱਛੇ ਪਤਨੀ ਬਲਵੰਤ ਕੌਰ ਅਤੇ ਪੰਜ ਧੀਆਂ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਡਾ. ਦਿਓਲ ਇਕ ਸਮਰਪਿਤ ਅਧਿਕਾਰੀ ਹੋਣ ਦੇ ਨਾਲ-ਨਾਲ ਚੰਗੇ ਇਨਸਾਨ ਸਨ। ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਉਨਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।


