- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਵਿੱਤ ਵਿਭਾਗ ਨੇ ਅੱਜ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ ਕੀਤੇ ਹਨ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਸਾਲ 2016-17 ਦੀ ਅਦਾਇਗੀ ਲਈ 172 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਕਿਸਾਨਾਂ ਦੀ ਖੇਤੀ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 150 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਹੋਈਆਂ ਹਨ ਕਿ ਵਿੱਤੀ ਅਨੁਸ਼ਾਸਨ ਅਤੇ ਵਾਧੂ ਖਰਚਿਆਂ ਵਿੱਚ ਕਟੌਤੀ ਕਰਕੇ ਵਿੱਤੀ ਪ੍ਰਬੰਧ ਕੀਤੇ ਜਾਣ ਤਾਂ ਕਿ ਸੂਬੇ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ।


