- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ
ਚੰਡੀਗੜ – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿੳਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ।ਵਿੱਤ ਮੰਤਰੀ ਨੇ ਕਿਹਾ,‘‘ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।’’ ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਫੈਸਲਾ ਇਤਫਾਕਵੱਸ ਦੀਵਾਲੀ ਦੇ ਖੁਸ਼ੀਆਂ ਭਰੇ ਤਿਉਹਾਰ ਦੌਰਾਨ ਲਾਗੂ ਹੋਣ ਜਾ ਰਿਹਾ ਹੈ।ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਸੂਬੇ ਦੇ ਅਰਥਚਾਰੇ ਦੀ ਮੌਜੂਦਾ ਸਥਿਤੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਜਾਰੀ ਰੱਖੇਗੀ।


