- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪੱਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤੱਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 150 ਕਰੋੜ ਰੁਪਏ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੀ ਵਚਨਬੱਧਤਾ ਦੇ ਮੁਤਾਬਕ ਬਿਜਲੀ ਸਬਸਿਡੀ ਲਈ ਵੀ 200 ਕਰੋੜ ਜਾਰੀ ਕਰ ਦਿੱਤੇ ਗਏ ਹਨ। ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੂੰ ਜਾਰੀ ਕੀਤੇ ਫੰਡਾਂ ਨਾਲ ਆਮ ਲੋਕਾਂ ਨੂੰ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਸ਼ਹਿਰੀ ਵਿਕਾਸ ਪ੍ਰਾਜੈਕਟਾਂ ਤਹਿਤ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ‘ਤੇ ਫੰਡ ਖਰਚੇ ਜਾਣਗੇ। ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸਮੂਹ ਵਿਭਾਗਾਂ ਨੂੰ ਪਿਛਲੀ ਸਰਕਾਰ ਪਾਸੋਂ ਵਿਰਸੇ ਵਿੱਚ ਹਾਸਲ ਹੋਈ ਵਿੱਤੀ ਤੰਗਹਾਲੀ ਵਿੱਚੋਂ ਨਿਕਲਣ ਲਈ ਕਿਫ਼ਾਇਤੀ ਕਦਮਾਂ ਰਾਹੀਂ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹੋਏ ਹਨ।


