- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਦੇ ਕਹਿਣ ‘ਤੇ ਗੂਗਲ ਦਾ ‘2020 ਸਿੱਖ ਰੈਫਰੈਂਡਮ’ ਖਿਲਾਫ ਐਕਸ਼ਨ
ਮੋਬਾਇਲ ਐਪ 2020 ਸਿੱਖ ਰੈਫਰੈਂਡਮ ਗੂਗਲ ਪਲੇਅ ਤੋਂ ਹਟਾਇਆ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ‘ਤੇ ਅਮਲ ਕਰਦਿਆਂ ਆਈਟੀ ਕੰਪਨੀ ਗੂਗਲ ਨੇ ਭਾਰਤ ਵਿਰੋਧੀ ਵੱਖ-ਵੱਖ ਮੋਬਾਈਲ ਐਪਲੀਕੇਸ਼ਨਜ਼ ‘2020 ਸਿੱਖ ਰੈਫਰੈਂਡਮ’ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਪਲੇਅ ਸਟੋਰ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ ਵਿੱਚ ਹੁਣ ਇਹ ਐਪ ਗੂਗਲ ਪਲੇਅ ਸਟੋਰ ਉੱਤੇ ਮੋਬਾਈਲ ਉਪਭੋਗਤਾਵਾਂ ਲਈ ਉਪਲੱਬਧ ਨਹੀਂ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਗੂਗਲ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਡੀਜੀਪੀ ਨੂੰ ਵੀ ਇਸ ਐਪ ਦੇ ਲਾਂਚ ਹੋਣ ਤੋਂ ਬਾਅਦ ਆਏ ਖ਼ਤਰੇ ਨਾਲ ਨਜਿੱਠਣ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਸੀ। ਇਸ ਐਪ ਨੂੰ 935“538 ਵੱਲੋਂ ਬਣਾਇਆ ਗਿਆ ਸੀ। ਐਪ ਰਾਹੀਂ ਆਮ ਲੋਕਾਂ ਨੂੰ ‘ਪੰਜਾਬ ਰੈਫਰੈਂਡਮ 2020 ਖਾਲਿਸਤਾਨ’ ਵਿੱਚ ਵੋਟ ਪਾਉਣ ਲਈ ਆਪਣਾ ਨਾਮ ਦਰਜ ਕਰਾਉਣ ਲਈ ਕਿਹਾ ਜਾ ਰਿਹਾ ਸੀ। Www.yes2khalistan.org ਦੇ ਐਡਰੈਸ ਵਾਲੀ ਇੱਕ ਵੈਬਸਾਈਟ ਵੀ ਉਸੇ ਉਦੇਸ਼ ਲਈ ਉਸੇ ਤਰਜ਼ ‘ਤੇ ਲਾਂਚ ਕੀਤੀ ਗਈ ਸੀ।


