- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਵੱਲੋਂ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਲਈ ਕੇਂਦਰੀ ਮੰਤਰੀ ਗਡਕਰੀ ਤੋਂ ਦਖਲ ਦੀ ਮੰਗ
ਕੇਂਦਰੀ ਸੜਕੀ ਫੰਡ (ਸੀ.ਆਰ.ਐਫ) ਦੇ ਹੇਠ ਵਾਧੂ 150 ਕਰੋੜ ਰੁਪਏ ਦੇਣ ਦੀ ਵੀ ਮੰਗ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾਬਾਬਾ ਨਾਨਕ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਵਾਸਤੇ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਗੁਰੂ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ, 2019 ਵਿੱਚ ਮਨਾਇਆ ਜਾ ਰਿਹਾ ਹੈ। ਨਿਤਿਨ ਗਡਕਰੀ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟਾਂ ਨਾਲ ਸਬੰਧਤ ਪੰਜਾਬ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਉਹ ਭਾਰਤ ਸਰਕਾਰ ਦੇ ਬਹੁਤ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੇ ਸੋਖੇ ਢੰਗ ਨਾਲ ਪਹੁੰਚਣ ਵਾਸਤੇ ਕਰਤਾਰਪੁਰ ਲਈ ਲਾਂਘਾ ਖੋਲ੍ਹਣ ਲਈ ਉਹ ਵਿਸ਼ੇਸ਼ ਤੌਰ ’ਤੇ ਕੇਂਦਰ ਸਰਕਾਰ ਦੇ ਧੰਨਵਾਦੀ ਹਨ। ਇਨ੍ਹਾਂ ਧਾਰਮਿਕ ਕਸਬਿਆਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਵਿੱਚ ਸੜਕਾਂ ਦਾ ਪੱਧਰ ਉੱਚਾ ਚੁੱਕਣ ਲਈ ਕੇਂਦਰੀ ਸੜਕੀ ਫੰਡ (ਸੀ.ਆਰ.ਐਫ) ਦੇ ਹੇਠ ਵਾਧੂ 150 ਕਰੋੜ ਰੁਪਏ ਦੇਣ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ 260 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 21.300 ਕਿਲੋਮੀਟਰ ਦਾ ਟੋਟਾ (ਆਰ.ਡੀ 16.800 ਤੋਂ 38.100 ਤੱਕ, ਜੋ ਇਸ ਵੇਲੇ 10 ਮੀਟਰ ਕੈਰੀਵੇਜ਼ ਦੇ ਨਾਲ ਦੋ ਮਾਰਗੀ ਹੈ) ਚਾਰ-ਮਾਰਗੀ ਕਰਨ ਦੀ ਵੀ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ। ਇਹ ਟੋਟਾ ਜਲੰਧਰ-ਕਪੂਰਥਲਾ-ਸੁਲਤਾਨਪੁਰ ਲੋਧੀ ਐਨ.ਐਚ 703 ਦਾ ਹਿੱਸਾ ਹੈ। ਇਹ ਬੁਹਤ ਮਹੱਤਵਪੂਰਣ ਹਾਈਵੇਅ ਹੈ ਜੋ ਪਵਿੱਤਰ ਕਸਬੇ ਸੁਲਤਾਨਪੁਰ ਲੋਧੀ ਨੂੰ ਬਾਕੀ ਪੰਜਾਬ ਨਾਲ ਅਤੇ ਉਸ ਤੋਂ ਪਰੇ ਵੀ ਜੋੜਦਾ ਹੈ। ਇਸ ਹਾਈਵੇ (0.0ਤੋਂ 16.800 ਤੱਕ) ਦਾ ਵਿਸ਼ੇਸ਼ ਟੋਟਾ ਪਹਿਲਾਂ ਹੀ ਚਾਰ-ਮਾਰਗੀ ਹੈ ਅਤੇ ਇਹ ਇਕ ਗੋਲਾਈਦਾਰ ਸੜਕ ਦੇ ਰੂਪ ਵਿੱਚ ਕਪੂਰਥਲਾ ਕਸਬੇ ਦਾ ਬਾਈਪਾਸ ਹੈ ਪਰ ਸ਼ਰਧਾਲੂਆਂ ਦਾ ਆਉਣਾ-ਜਾਣਾ ਬਹੁਤ ਜ਼ਿਆਦਾ ਵੱਧਣ ਦੀ ਸੰਭਾਵਨਾ ਕਾਰਨ 21.300 ਕਿਲੋਮੀਟਰ ਦਾ ਟੋਟਾ ਚਾਰ-ਮਾਰਗੀ ਕਰਨਾ ਜ਼ਰੂਰੀ ਹੈ।ਮੁੱਖ ਮੰਤਰੀ ਨੇ ਤਰਨ ਤਾਰਨ-ਗੋਇੰਦਵਾਲ ਸਾਹਿਬ-ਕਪੂਰਥਲਾ ਸੜਕ ਨੂੰ ਤੁਰੰਤ ਨੇਸ਼ਨਲ ਹਾਈਵੇਜ਼ ਐਲਾਣਨ ਲਈ ਵੀ ਜ਼ੋਰ ਪਾਇਆ ਹੈ ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਹੈ ਅਤੇ ਸੁਲਤਾਨਪੁਰ ਲੋਧੀ ਨੂੰ ਅੰਮ੍ਰਿਤਸਰ ਨਾਲ ਜੋੜਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਪੱਤਰ ਨੰਬਰ ਐਨ.ਐਚ-14012/2/2015-ਪੀ ਅਤੇ ਐਮ, ਮਿਤੀ 06.11.2017 ਰਾਹੀਂ ਪਹਿਲਾਂ ਹੀ ਉਪਰੋਕਤ ਸੜਕ ਨੂੰ ਰਾਸ਼ਟਰੀ ਹਾਈਵੇਜ਼ ਐਲਾਣਨ ਦੀ ਸਿਧਾਂਤਿਕ ਪ੍ਰਵਾਨਗੀ ਦਿਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਇਹ ਵੀ ਦੱਸਿਆ ਕਿ ਡੇਰਾਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਐਲਾਨ ਦੇ ਮੱਦੇਨਜ਼ਰ ਇਸ ਨੂੰ ਬਟਾਲਾ ਦੇ ਨਾਲ ਚਾਰ-ਮਾਰਗੀ ਹਾਈਵੇਅ ਰਾਹੀਂ ਜੋੜਿਆ ਜਾਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂ ਇਸ ਛੋਟੇ ਰਾਸਤੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਿੱਚ ਸਮਰੱਥ ਹੋ ਸਕਣ। ਗੌਰਤਲਬ ਹੈ ਕਿ ਸੁਲਤਾਨਪੁਰ ਲੋਧੀ ਦੀ ਧਾਰਮਿਕ ਮਹੱਤਤਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ 14 ਸਾਲ ਇਥੇ ਗੁਜਾਰੇ ਹਨ ਅਤੇ ਆਪਣੀਆਂ ਉਦਾਸੀਆਂ ਤੋਂ ਪਹਿਲਾਂ ਇਥੇ ਹੀ ਗਿਆਨ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੋਰ ਮਹੱਤਵਪੂਰਨ ਸਥਾਨਾਂ ਵਿੱਚ ਬਟਾਲਾ ਵੀ ਹੈ ਜਿੱਥੇ ਉਨ੍ਹਾਂ ਦਾ ਵਿਆਹ ਹੋਇਆ ਸੀ ਅਤੇ ਡੇਰਾ ਬਾਬਾ ਨਾਨਕ ਵਿਖੇ ਉਨ੍ਹਾਂ ਨੇ ਆਪਣੇ ਸੰਸਾਰਿਕ ਜੀਵਨ ਦੇ ਆਖਰੀ ਦਿਨ ਗੁਜ਼ਾਰੇ ਸਨ।


