- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਵੱਲੋਂ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਮੰਗ
ਡੇਅਰੀ ਕਿਸਾਨਾਂ ਦੇ ਹਿੱਤਾਂ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਡੇਅਰੀ ਉਤਪਾਦਾਂ ਨੂੰ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਲਈ ਹੋਣ ਵਾਲੀ ਗੱਲਬਾਤ ਦੇ ਦਾਇਰੇ ਤੋਂ ਬਾਹਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਆਰ.ਸੀ.ਈ.ਪੀ. ਦੇ ਘੇਰੇ ਵਿਚ ਅਜਿਹੇ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਖਦਸ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਦੇ ਆਰਥਿਕ ਹਿੱਤਾਂ ‘ਤੇ ਬਹੁਤ ਮਾੜਾ ਅਸਰ ਪਵੇਗਾ। ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਡੇਅਰੀ ਸੈਕਟਰ ਦੀ ਰਾਜ ਅਤੇ ਦੇਸ਼ ਦੀ ਸਮੁੱਚੀ ਆਰਥਿਕ ਖੁਸ਼ਹਾਲੀ ਲਈ ਮਹੱਤਤਾ ‘ਤੇ ਜ਼ੋਰ ਦਿੱਤਾ। ਖੁੱਲ੍ਹਾ ਵਪਾਰ ਸਮਝੌਤੇ ਵਿਚ ਦਾਖਲ ਹੋਣ ਲਈ ਗੱਲਬਾਤ ਵਿੱਚ ਭਾਈਵਾਲ ਦੇਸ਼ਾਂ ਦੀ ਸ਼ਮੂਲੀਅਤ ਨਾਲ ਆਰ.ਸੀ.ਈ.ਪੀ. ਦੇ ਐਚ.ਐਸ.ਐਨ. ਕੋਡ 0401 ਤੋਂ 0406 ਤਹਿਤ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਤੋਂ ਉਤਪਾਦਾਂ ਦੀ ਦਰਾਮਦ ਕਰਨ ਦੀ ਇਜਾਜ਼ਤ ਮਿਲ ਜਾਵੇਗੀ ਜੋ ਕਿਸਾਨਾਂ, ਖਾਸਕਰ ਬੇਜ਼ਮੀਨੇ, ਸੀਮਾਂਤ ਅਤੇ ਛੋਟੇ ਕਿਸਾਨਾਂ ਜੋ ਕਿ ਰਵਾਇਤੀ ਸਹਾਇਕ ਖੇਤੀ ਧੰਦਿਆਂ ‘ਤੇ ਨਿਰਭਰ ਹਨ, ਲਈ ਮਾਰੂ ਸਾਬਤ ਹੋਵਗਾ। ‘ਆਪ੍ਰੇਸ਼ਨ ਫਲੱਡ’ ਦੀ ਸ਼ੁਰੂਆਤ ਤੋਂ ਬਾਅਦ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲਗਾਤਾਰ ਕੀਤੀਆਂ ਗਈਆਂ ਪਹਿਲਕਦਮੀਆਂ ਸਦਕਾ ਇਸ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ।


