ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਵਡੇ ਪਧਰ ’ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਡੀ ਪਧਰ ‘ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਨਿਜੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਅਜ ਇਥੇ ਜਾਰੀ ਇਕ ਬਿਆਨ ਵਿਚ ਮੁਖ ਮੰਤਰੀ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨੂੰ ਲਿਖੇ ਵਖ-ਵਖ ਪਤਰਾਂ ਅਤੇ ਕੀਤੀਆਂ ਬੇਨਤੀਆਂ ਦੇ ਹੁੰਗਾਰੇ ਵਜੋ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਮੰਤਰੀ ਮੰਡਲ ਵਲੋਂ ਪਾਸ ਕੀਤੇ ਮਤੇ ਦੀ ਪ੍ਰਸ਼ੰਸਾ ਕੀਤੀ ਹੈ।ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹਦ ਤਕ ਕਰਤਾਰਪੁਰ ਲਾਂਘਾ ਬਨਾਉਣ ਅਤੇ ਵਿਕਸਤ ਕਰਨ ਦੇ ਸਬੰਧ ਵਿਚ ਕੇਂਦਰੀ ਮੰਤਰੀ ਮੰਡਲ ਵਲੋਂ ਦਿਤੀ ਗਈ ਪ੍ਰਵਾਨਗੀ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ ਹੈ ਤਾਂ ਜੋ ਪਾਕਿਸਤਾਨ ਵਿਚ ਰਾਵੀ ਨਦੀ ਦੇ ਕਿਨਾਰੇ ’ਤੇ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਖੇ ਜਾਣ ਲਈ ਭਾਰਤੀ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਹੋ ਸਕੇ। ਇਸ ਸਥਾਨ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ 18 ਸਾਲ ਗੁਜਾਰੇ ਸਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਕਰਤਾਰਪੁਰ ਗੁਰਦੁਆਰਾ ਵਿਖੇ ਨਤਮਸਤਕ ਹੋਣ ਦੀ ਲਖਾਂ ਸ਼ਰਧਾਲੁਆਂ ਦੀ ਚਾਹਤ ਦੇ ਸਬੰਧ ਵਿਚ ਸਹੁਲਤ ਪ੍ਰਾਪਤ ਹੋਵੇਗੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪਾਕਿਸਤਾਨ ਸਰਕਾਰ ਸਰਹਦ ਦੇ ਆਪਣੇ ਵਾਲੇ ਪਾਸੇ ਲਾਂਘੇ ਨੂੰ ਖੋਲਣ ਦੀ ਕੋਸ਼ਿਸ਼ ਨੂੰ ਪੂਰਾ ਕਰੇਗੀ।ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਸ ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੀ ਲਾਈਨ ’ਤੇ ਵਿਰਾਸਤੀ ਕਸਬੇ ਵਜੋਂ ਵਿਕਾਸ ਕਰਨ ਦੇ ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਸੂਬਾ ਸਰਕਾਰ ਵਲੋਂ ਕੇਂਦਰ ਨੂੰ ਦਿਤੇ ਗਏ ਯਾਦ-ਪਤਰ ਵਿਚ ਕੀਤੀ ਗਈ ਮੰਗ ਦੇ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਸਿਖਿਆਵਾਂ ਨੂੰ ਬੜਾਵਾ ਦੇਣ, ‘ਪਿੰਡ ਬਾਬੇ ਨਾਨਕ ਦਾ ਅਜਾਇਬ ਘਰ’ ਨੂੰ ਵਿਕਸਿਤ ਕਰਨ, ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਪਧਰ ਉਚਾ ਚੁਕਣ, ਵਿਦੇਸ਼ੀ ਯੂਨੀਵਰਸਿਟੀ ਵਿਚ ਇੰਟਰਫੇਥ ਸਟਡੀ ਸੈਂਟਰ ਅਤੇ ਚੇਅਰਜ਼ ਸਥਾਪਤ ਕਰਨ, ਯਾਦਗਾਰੀ ਸਿਕਾ ਅਤੇ ਡਾਕ ਟਿਕਟਾਂ ਆਦਿ ਜਾਰੀ ਕਰਨ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਵੀ ਉਨ੍ਹਾਂ ਨੇ ਪ੍ਰਸ਼ੰਸਾ ਕੀਤੀ।ਮੁੱਖ ਮੰਤਰੀ ਨੇ ਦੇਸ਼ ਭਰ ਅਤੇ ਵਿਸ਼ਵ ਪੱਧਰ ’ਤੇ ਲੜੀਵਾਰ ਸਰਗਰਮੀਆਂ ਰਾਹੀਂ ਇਸ ਸਮਾਰੋਹ ਨੂੰ ਮਨਾਉਣ ਦੇ ਕੇਂਦਰ ਦੇ ਫੈਸਲੇ ਦੀ ਵੀ ਸਰਾਹਨਾ ਕੀਤੀ।ਇਹ ਕਦਮ, ਸਾਲ ਭਰ ਚਲਣ ਵਾਲੇ ਸਮਾਰੋਹਾਂ ਦੇ ਰਾਹੀਂ ਇਸ ਪਵਿਤਰ ਸਮਾਰੋਹ ਨੂੰ ਮਨਾਉਣ ਲਈ ਸੂਬਾ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਬਹੁਤ ਜਿਆਦਾ ਹੁਲਾਰਾ ਦੇਣਗੇ ਜਿਨਾਂ ਦੀ ਸ਼ੁਰੂਆਤ ਸ਼ੁਕਰਵਾਰ ਤੋਂ ਕੀਤੀ ਜਾ ਰਹੀ ਹੈ।ਮੁਖ ਮੰਤਰੀ ਨੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਜਲਦੀ ਤੋਂ ਜਲਦੀ ਫੰਡ ਜਾਰੀ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ ਹੈ ਤਾਂ ਜੋ ਇਨਾਂ ਪ੍ਰਾਜੈਕਟਾਂ ਨੂੰ ਇਕ ਸਾਲ ਦੇ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ।

VIA PUNJAB