- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪ ਕਾਇਮ
ਮੁੱਖ ਮੰਤਰੀ ਹੋਣਗੇ ਸ਼ਹਿਰੀ ਕਾਇਆ ਪਲਟ ਤੇ ਸੁਧਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਗਰੁੱਪਾਂ ਦੇ ਮੁਖੀ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਕਾਇਆਪਲਟ ਅਤੇ ਸੁਧਾਰ ਪ੍ਰੋਗਰਾਮਾਂ ਵਿਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੋਧੀ ਮੁਹਿੰਮ ਦਾ ਮੋਰਚਾ ਸੰਭਾਲਿਆ ਹੈ। ਸਰਕਾਰੀ ਦੀਆਂ ਮਹੱਤਵਪੂਰਨ ਸਕੀਮਾਂ ਨੂੰ ਲਾਗੂ ਕਰਨ ਵਿਚ ਗਤੀ ਲਿਆਉਣ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਨੇ ਅੱਠ ਸਮਰਪਿਤ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦਿੱਤਾ ਹੈ। ਇਸ ਸੰਦਰਭ ਵਿਚ ਮੁੱਖ ਮੰਤਰੀ ਸ਼ਹਿਰੀ ਕਾਇਆਪਲਟ ਅਤੇ ਸੁਧਾਰ ਸਬੰਧੀ ਸਲਾਹਕਾਰੀ ਗਰੁੱਪ ਦੇ ਮੁਖੀ ਹੋਣਗੇ। ਇਸ ਵਿਚ ਸਮਾਰਟ ਸਿਟੀ, ਅਮਰੂਤ, ਯੂ.ਈ.ਆਈ.ਪੀ ਅਤੇ ਹੁਡਕੋ ਸ਼ਾਮਲ ਹਨ। ਮੁੱਖ ਮੰਤਰੀ ਇਸ ਗਰੁੱਪ ਦੇ ਚੇਅਰਮੈਨ ਹੋਣਗੇ ਜਦਕਿ ਸਥਾਨਕ ਸਰਕਾਰ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਸੁਨੀਲ ਦੱਤੀ, ਅੰਮ੍ਰਿਤ ਵਿੱਜ, ਗੁਰਕੀਰਤ ਸਿੰਘ ਕੋਟਲੀ, ਸੁਰਿੰਦਰ ਕੁਮਾਰ ਡਾਵਰ ਅਤੇ ਡਾ. ਹਰਜੋਤ ਕਮਲ ਸਿੰਘ ਇਸ ਦੇ ਮੈਂਬਰ ਹੋਣਗੇ। ਨਸ਼ਿਆਂ ਸਬੰਧੀ ਸਲਾਹਕਾਰੀ ਗਰੁੱਪ ਦੇ ਵੀ ਮੁੱਖ ਮੰਤਰੀ ਮੁਖੀ ਹੋਣਗੇ।


