- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ
ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਉਠਾਏਗੀ: ਚੰਨੀ
ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵੱਲੋਂ ਮੀਨਾ ਰਾਣੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ ਸੀ ਅਤੇ ਹੁਣ ਉਹ ਫਰੀਦਕੋਟ ਵਿਖੇ ਜੇਰੇ ਇਲਾਜ ਹੈ। ਕੈਬਨਿਟ ਮੰਤਰੀ ਸ: ਚੰਨੀ ਨੇ ਐਲਾਨ ਕੀਤਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।ਸ. ਚੰਨੀ ਨੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨਾਂ ਪੀੜਤ ਔੌਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨਾਂ ਨੂੰ ਕਿਸੇ ਵੀ ਤਰਾਂ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ।ਸ: ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਇਸ ਸਬੰਧੀ ਘਟਨਾ ਵਿੱਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਮੀਡੀਆ ਦੇ ਇਕ ਹਿੱਸੇ ਵਿੱਚ ਛਪੀਆ ਇਨਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ । ਉਨਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ ਉਹ ਆਜ਼ਾਦ ਤੌਰ ਤੇ ਜਿੱਤਿਆ ਹੈ ।ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਲਈ ਸਾਫ ਸੁਥਰਾ, ਪਾਰਦਰਸ਼ੀ ਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਰਾਜ ਦੇ ਕਿਸੇ ਵੀ ਵਸਨੀਕ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ।


