- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ
ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੁਬਾਰਕ ਮੌਕੇ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਬਾਜਵਾ ਨੇ ਕਿਹਾ ਕਿ ਦਿਵਾਲੀ ਦਾ ਤਿਉਹਾਰ ਇਸ ਗੱਲ ਦੀ ਜ਼ਮਾਨਤ ਹੈ ਕਿ ਜ਼ਿੰਦਗੀ ਵਿੱਚ ਵਿਅਕਤੀ ਨੂੰ ਭਾਵੇਂ ਕਿੰਨੀਆਂ ਵੀ ਔਕੜਾਂ ਦਾ ਸਾਹਮਣਾ ਕਰਨਾ ਪਵੇ ਪਰ ਅਖੀਰ ਵਿੱਚ ਸੱਚ ਦੀ ਬੁਰਾਈ ਉੱਤੇ ਜਿੱਤ ਹੋ ਕੇ ਹੀ ਰਹਿੰਦੀ ਹੈ ਅਤੇ ਸੱਚ ਦਾ ਸਿਰ ਮਾਣ ਨਾਲ ਉੱਚਾ ਰਹਿੰਦਾ ਹੈ। ਉਨਾਂ ਅੱਗੇ ਕਿਹਾ ਕਿ ਇਹ ਤਿਉਹਾਰ ਉਹ ਵੇਲਾ ਹੈ ਜਦੋਂ ਅਸੀਂ ਸਾਰੇ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਣ ਤੋਂ ਇਲਾਵਾ ਦੁਨੀਆਂ ਭਰ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਮਿਲ-ਜੁਲ ਕੇ ਰਹਿਣ ਦੇ ਸੁਨੇਹੇ ਦਾ ਪ੍ਰਚਾਰ ਕਰੀਏ। ਸ. ਬਾਜਵਾ ਨੇ ਅੱਗੇ ਕਿਹਾ ਕਿ ਬੰਦੀ ਛੋੜ ਦਿਵਸ ਦਾ ਮਨੁੱਖੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ਕਿਉਂ ਜੋ ਇਸ ਦਿਨ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਵਿੱਚੋਂ ਜਹਾਂਗੀਰ ਦੀ ਕੈਦ ਵਿੱਚੋਂ ਰਿਹਾਅ ਕਰਾ ਕੇ ਬਾਹਰ ਲਿਆਏ ਸਨ। ਇਸ ਮੌਕੇ ਉਨਾਂ ਇਹ ਆਸ ਜਤਾਈ ਕਿ ਦੀਵਾਲੀ ਦਾ ਇਹ ਤਿਉਹਾਰ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਏਕਤਾ ਅਤੇ ਧਾਰਮਿਕ ਨਿਰਪੱਖਤਾ ਦੇ ਮਜਬੂਤੀਕਰਨ ਵਿੱਚ ਸਹਾਈ ਹੋਵੇਗਾ। ਸ. ਬਾਜਵਾ ਨੇ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ।


