- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ ਚਾਰ ਜ਼ਿਲ੍ਹਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ
ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਸਮੂਹ ਜਿਲਿਆਂ ਵਿੱਚ ਮਹੱਤਪੂਰਨ ਪ੍ਰੋਗਰਮਾਂ/ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਪੰਜਾਬ ਦੇ ਮੰਤਰੀ ਸਾਹਿਬਾਨਾਂ ਵਲੋਂ ਕੀਤੀ ਜਾਣੀ ਹੈ ਦੀ ਕਮੇਟੀ ਬਣਾਈ ਗਈ ਹੈ। ਇਸ ਮੰਤਵ ਲਈ ਜਿਲਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਮੰਤਰੀ ਸਾਹਿਬਾਨ ਹੋਣਗੇ। ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦਾ ਕੰਮ ਮਹੱਤਪੂਰਨ ਪ੍ਰੋਗਰਾਮਾਂ ਦੀ ਖਾਸ ਨਿਗਰਾਨੀ, ਵੱਖ ਵੱਖ ਪ੍ਰੋਗਰਾਮਾਂ ਦਾ ਆਪਸ ਵਿਚ ਤਾਲਮੇਲ, ਸਰਕਾਰੀ ਵਿਭਾਗਾਂ ਅਤੇ ਏਜੰਸੀਆਂ ਨਾਲ ਤਾਲਮੇਲ ਯਕੀਨੀ ਬਣਾਉਣਾ ਹੈ। ਬੁਲਾਰੇ ਨੇ ਦੱਸਿਆ ਕਿ ਕਮੇਟੀ ਮਨਰੇਗਾ, ਆਟਾ ਦਾਲ ਸਕੀਮ, ਬੁਢਾਪਾ , ਵਿਧਵਾ, ਬੇਸਹਰਾ ਵਿਅਕਤੀ ਨੂੰ ਪੈਨਸ਼ਨ, ਅਤੇ ਅਨਾਥਾਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਨੂੰ ਪਹਿਲ ਦੇ ਆਧਾਰ ਤੇ ਨਿਗਰਾਨੀ ਕਰੇਗੀ।


