- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਲੀਫੋਰਨੀਆ ‘ਚ ਅਕਾਲੀ ਨੇਤਾ ਮਨਜੀਤ ਸਿੰਘ ਜੀ.ਕੇ. ‘ਤੇ ਹਮਲਾ
ਕੈਲੀਫੋਰਨੀਆ – ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿਚ ਅਕਾਲੀ ਦਲ ਦੇ ਨੇਤਾ ਮਨਜੀਤ ਸਿੰਘ ਜੀ.ਕੇ. ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ (25 ਅਗਸਤ) ਨੂੰ ਕੈਲੀਫੋਰਨੀਆ ਦੇ ਇਕ ਗੁਰਦੁਆਰੇ ਦੇ ਬਾਹਰ ਅਕਾਲੀ ਨੇਤਾ ਮਨਜੀਤ ਸਿੰਘ ਜੀ.ਕੇ. ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਮੂੰਹ ‘ਤੇ ਕਾਲਿਖ ਮਲੀ। ਨਾਲ ਹੀ ਉਨ੍ਹਾਂ ਦੀ ਪੱਗ ਵੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿਚ 3 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ। ਕੁਝ ਅਣਜਾਣ ਹਮਲਾਵਰਾਂ ਨੇ ਸ਼ਨੀਵਾਰ ਨੂੰ ਯੁਬਾ ਸਿਟੀ ਦੇ ਇਕ ਗੁਰਦੁਆਰੇ ਦੇ ਬਾਹਰ ਪਹਿਲਾਂ ਉਨ੍ਹਾਂ ਨੂੰ ਲੱਤਾਂ ਮਾਰ ਕੇ ਜ਼ਮੀਨ ‘ਤੇ ਸੁੱਟ ਦਿੱਤਾ ਫਰ ਉਨ੍ਹਾਂ ਦੇ ਘਸੁੰਨ-ਮੁੱਕੇ ਮਾਰੇ। ਇਸ ਹਮਲੇ ਨਾਲ ਉਨ੍ਹਾਂ ਦੀ ਪੱਗ ਖੁੱਲ੍ਹ ਗਈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਮੂੰਹ ‘ਤੇ ਕਾਲਿਖ ਵੀ ਮਲੀ ਗਈ। ਇਸ ਵਿਚਕਾਰ ਮਨਜੀਤ ਸਿੰਘ ਜੀ.ਕੇ. ਨੇ ਦੱਸਿਆ,”20-30 ਲੋਕਾਂ ਨੇ ਮੇਰੇ ‘ਤੇ ਹਮਲਾ ਕੀਤਾ। ਗੁਰਦੁਆਰੇ ਦੇ ਬਾਹਰ ਉਹ ਲੋਕ ਮੇਰੇ ‘ਤੇ ਟੁੱਟ ਪਏ ਅਤੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ।


