- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਟਕਪੂਰਾ/ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਮਾਮਲੇ ’ਚ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ: ਸਿੱਟ
ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਦਾ ਸਵਾਲ ਨਹੀਂ
ਚੰਡੀਗੜ੍ਹ – ਬਹਿਬਲ ਕਲਾਂ ਗੋਲੀ ਕਾਂਡ ਵਿਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਨਾਂ ਮੀਡੀਆ ਰਿਪੋਰਟਾਂ ਨੂੰ ਸਪਸ਼ਟ ਤੌਰ ‘ਤੇ ਖਾਰਜ ਕੀਤਾ ਹੈ ਜਿਨਾਂ ਵਿਚ ਕੁਝ ਵਿਅਕਤੀਆਂ ਨੂੰ ਉਕਤ ਕੇਸ ਵਿਚ ਕਲੀਨ ਚਿਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵਲੋਂ ਸਿਰਫ਼ ਇਕ ਦੋਸ਼ੀ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ ‘ਤੇ ਤਫਤੀਸ਼ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਤਫਤੀਸ਼ ਮੁਕੰਮਲ ਹੋਣ ਤਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ 792 ਪੇਜ ਦਾ ਚਲਾਨ ਜਿਸਦਾ ਮੀਡੀਆ ਰਿਪੋਰਟਾਂ ਵਿਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇਕ ਦੋਸ਼ੀ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ਼ ਹੀ ਪੇਸ਼ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇਹ ਚਲਾਨ ਠੋਸ ਸਬੂਤਾਂ ‘ਤੇ ਅਧਾਰਿਤ ਹੈ, ਜਿਸ ਵਿਚ ਅਜੇ ਵੀ ਕਈ ਪਹਿਲੂਆਂ ‘ਤੇ ਦੋਸ਼ੀ ਖਿਲਾਫ਼ ਜਾਂਚ ਜਾਰੀ ਹੈ। ਬੁਲਾਰੇ ਨੇ ਅਗੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਤਰਤੀਮਾ ਚਲਾਨ (ਸਪਲੀਮੈਂਟਰੀ ਚਲਾਨ) ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਕਿਹਾ ਕਿ ਅਸਲ ਵਿਚ ਜਾਂਚ ਅਜੇ ਜਾਰੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿਟ ਦੇਣ ਦੀ ਅਜੇ ਕੋਈ ਸੰਭਾਵਨਾ ਨਹੀਂ ਬਣਦੀ। ਅਧੂਰੀ ਜਾਂਚ ਦੇ ਆਧਾਰ ਤੇ ਚਲਾਨ ਵਜੋਂ ਪੇਸ਼ ਕੀਤੇ ਗਏ ਇਕ ਦਸਤਾਵੇਜ਼ ਨੂੰ ਉਨਾਂ ਵਿਅਕਤੀਆਂ ਨੂੰ ਕਲੀਨ ਚਿਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ ਜਿਨਾਂ ਦਾ ਚਲਾਨ ਵਿਚ ਜ਼ਿਕਰ ਨਹੀਂ ਕੀਤਾ ਗਿਆ।ਇਸ ਗਲ ਦਾ ਜ਼ਿਕਰ ਕਰਦਿਆਂ ਕਿ ਉਕਤ ਮੀਡੀਆ ਰਿਪੋਰਟਾਂ ਨੇ ਖੁਦ ਹੀ ਇਸ ਗਲ ਦਾ ਪ੍ਰਗਟਾਵਾ ਕਰ ਦਿਤਾ ਹੈ ਕਿ ਸਿਟ ਵਲੋਂ ਐਫ.ਆਈ.ਆਰ. ਵਿਚ ਦਰਜ ਅਜੇ ਵੀ ਘਟੋ ਘਟ ਐਸ.ਪੀ. ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ ਨਾਮੀ 3 ਵਿਅਕਤੀਆਂ ਖਿਲਾਫ਼ ਚਲਾਨ ਪੇਸ਼ ਕੀਤਾ ਜਾਵੇਗਾ, ਬੁਲਾਰੇ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਹੁਣ ਤਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ ‘ਤੇ ਅਧਾਰਿਤ ਹੈ।ਬੁਲਾਰੇ ਨੇ ਸਪਸ਼ਟ ਕਰਦਿਆਂ ਕਿਹਾ ਕਿ ਉਕਤ ਕੇਸ ਵਿਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


