- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਕੋਰੋਨਾ’ ਕਾਰਨ ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ‘ਸਰਦ ਰੁੱਤ’ ਇਜਲਾਸ
ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਇਸ ਵਾਰ ਸੰਸਦ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਜਾਵੇਗਾ| ਸਰਕਾਰ ਨੇ ਅੱਜ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਆਯੋਜਨ ਨਹੀਂ ਕੀਤਾ ਜਾਵੇਗਾ| ਇਸ ਸਬੰਧੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਚਿੱਠੀ ਲਿਖ ਕੇ ਦੱਸਿਆ ਕਿ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਚਰਚਾ ਤੋਂ ਬਾਅਦ ਆਮ ਰਾਏ ਬਣੀ ਹੈ ਕਿ ਕੋਰੋਨਾ ਲਾਗ ਕਾਰਨ ਇਜਲਾਸ ਨਹੀਂ ਬੁਲਾਇਆ ਜਾਣਾ ਚਾਹੀਦਾ|ਦਰਅਸਲ ਕਾਂਗਰਸ ਨੇ ਕਿਸਾਨਾਂ ਦੇ ਮੁੱਦਿਆਂ ਤੇ ਚਰਚਾ ਲਈ ਇਜਲਾਸ ਬੁਲਾਉਣ ਦੀ ਮੰਗ ਕੀਤੀ ਸੀ, ਜਿਸ ਦੇ ਜਵਾਬ ਵਿਚ ਸਰਕਾਰ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਦੇਸ਼ ਵਿੱਚ ਕੋਰੋਨਾ ਦੇ ਕੇਸ ਵਧ ਰਹੇ ਹਨ, ਅਜਿਹੇ ਵਿਚ ਸਰਦ ਰੁੱਤ ਇਜਲਾਸ ਨਹੀਂ ਹੋਵੇਗਾ| ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਸਾਰੇ ਪੱਖ ਇਜਲਾਸ ਨੂੰ ਰੋਕਣ ਤੇ ਸਹਿਮਤ ਹਨ| ਅਜਿਹੇ ਵਿਚ ਜਨਵਰੀ 2021 ਵਿਚ ਸਿੱਧੇ ਬਜਟ ਸੈਸ਼ਨ ਬੁਲਾਇਆ ਜਾਵੇਗਾ|


