- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਦਿੱਲੀ ਸਰਕਾਰ ਵੱਲੋਂ ਪੋਰਟਲ ਜਾਰੀ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਕੋਵਿਡ-19 ਪਰਿਵਾਰ ਆਰਥਿਕ ਮਦਦ ਯੋਜਨਾ ਲਈ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਅਧੀਨ ਕੋਰੋਨਾ ਨਾਲ ਜਿਨ੍ਹਾਂ ਪਰਿਵਾਰਾਂ ਦੀ ਮੌਤ ਹੋਈ ਹੈ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਰਿਵਾਰਾਂ ਨੂੰ 2500 ਰੁਪਏ ਦੀ ਪੈਨਸ਼ਨ ਵੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਇਸ ਯੋਜਨਾ ਨੂੰ ਲਾਂਚ ਕਰਦੇ ਸਮੇਂ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਯੋਜਨਾ ਦੇ ਅਧੀਨ ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਤੇ ਪੀੜਤ ਪਰਿਵਾਰ ਅਪਲਾਈ ਕਰ ਸਕਦੇ ਹਨ।ਉਨ੍ਹਾਂ ਨੇ ਦੱਸਿਆ ਕਿ ਉਹ ਇਹ ਇੰਤਜ਼ਾਰ ਨਹੀਂ ਕਰਨਗੇ ਕਿ ਕੌਣ-ਕੌਣ ਆਨਲਾਈਨ ਅਪਲਾਈ ਕਰ ਰਿਹਾ ਹੈ ਸਗੋਂ ਉਹ ਉਨ੍ਹਾਂ ਦੇ ਘਰਾਂ ਤੱਕ ਖ਼ੁਦ ਜਾਣਗੇ ਅਤੇ ਲੋਕਾਂ ਦੀ ਮਦਦ ਕਰਨਗੇ।ਉਨ੍ਹਾਂ ਨੇ ਅਪੀਲ ਕੀਤੀ ਕਿ ਜੋ ਲੋਕ ਇਸ ਕੰਮ ਲਈ ਪੀੜਤਾਂ ਦੇ ਘਰ ਜਾਣਗੇ ਉਹ ਕਾਗਜ਼ਾਂ ਵਿੱਚ ਕਮੀਆਂ ਨਹੀਂ ਕੱਢਣਗੇ ਸਗੋਂ ਜੋ ਕਮੀ ਹੋਵੇਗੀ ਉਸ ਨੂੰ ਪੂਰੀ ਕਰਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ਅਤੇ ਫਾਰਮ ਭਰਵਾਉਣ ਤੋਂ ਲੈ ਕੇ ਸਾਰੇ ਪੈਸੇ ਪੀੜਤਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।


