- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਮਹਾਂਮਾਰੀ ਦੌਰਾਨ ਸਾਲ 2021 ਵਿੱਚ ਹਰਿਦੁਆਰ ਵਿਖੇ ਲੱਗੇਗਾ ਕੁੰਭ ਮੇਲਾ
ਹਰਿਦੁਆਰ – ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਆਫਤ ਦਰਮਿਆਨ ਹਰਿਦੁਆਰ ਵਿੱਚ ਕੁੰਭ ਮੇਲਾ 2021 ਦਾ ਆਯੋਜਨ ਕੀਤਾ ਜਾਵੇਗਾ| ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਸ ਦੀ ਜਾਣਕਾਰੀ ਦਿੱਤੀ| ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਵਾਰ 2021 ਵਿਚ ਹੋਣ ਵਾਲਾ ਹਰਿਦੁਆਰ ਕੁੰਭ ਮੇਲਾ ਸ਼ਾਨਦਾਰ ਹੋਵੇਗਾ| ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਅਖਾੜਾ ਪ੍ਰੀਸ਼ਦ ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਕੀਤਾ| ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ| ਆਉਣ ਵਾਲੇ ਦਿਨਾਂ ਵਿਚ ਕੋਰੋਨਾ ਵਾਇਰਸ ਦੀ ਸਮੀਖਿਆ ਤੋਂ ਬਾਅਦ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ| ਕੁੰਭ ਮੇਲੇ ਵਿਚ ਹਲਾਤਾਂ ਦੇ ਹਿਸਾਬ ਨਾਲ ਜੋ ਵੀ ਫੈਸਲੇ ਲਏ ਜਾਣਗੇ, ਉਸ ਵਿਚ ਅਖਾੜਾ ਪ੍ਰੀਸ਼ਦ ਅਤੇ ਸਾਧੂ-ਸੰਤਾਂ ਦੇ ਸੁਝਾਅ ਜ਼ਰੂਰ ਲਏ ਜਾਣਗੇ| ਇਸ ਵਾਰ ਕੁੰਭ ਮੇਲੇ ਵਿਚ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ| ਹਰ ਥਾਂ ਸਮਾਜਿਕ ਦੂਰੀ ਦਾ ਸ਼ਰਧਾਲੂਆਂ ਤੋਂ ਪਾਲਣ ਕਰਵਾਇਆ ਜਾਵੇਗਾ| ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ ਅਤੇ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ|ਦੂਜੇ ਪਾਸੇ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਨੇ ਵੀ ਹਰਿਦੁਆਰ ਕੁੰਭ ਮੇਲੇ ਦੇ ਸਫਲ ਆਯੋਜਨ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ| ਮੁੱਖ ਮੰਤਰੀ ਨੇ ਕਿਹਾ ਕਿ ਕੁੰਭ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਪੂਰਾ ਧਿਆਨ ਰੱਖਿਆ ਜਾਵੇਗਾ| ਹਾਲਾਂਕਿ ਕੋਵਿਡ-19 ਕਾਰਨ ਕਈ ਸਮੱਸਿਆਵਾਂ ਆਉਣਗੀਆਂ| ਕੁੰਭ ਸ਼ੁਰੂ ਹੋਣ ਤੇ ਕੋਵਿਡ-19 ਦੀ ਸਥਿਤੀ ਮੁਤਾਬਕ ਕੁੰਭ ਦੇ ਰੂਪ ਨੂੰ ਵਿਸਥਾਰ ਦਿੱਤਾ ਜਾਵੇਗਾ| ਅਜਿਹਾ ਅਨੁਮਾਨ ਹੈ ਕਿ ਕੁੰਭ ਮੇਲੇ ਦੌਰਾਨ ਹਰ ਰੋਜ 35 ਤੋਂ 50 ਲੱਖ ਸ਼ਰਧਾਲੂ ਗੰਗਾਂ ਵਿਚ ਪਵਿੱਤਰ ਇਸ਼ਨਾਨ ਕਰਨਗੇ|


